ਜਾਖੜ ਕਹਿੰਦੇ, ਅਦਾਲਤ ਵਲੋਂ ਬਣਾਈ ਕਮੇਟੀ ਖੇਤੀ ਕਾਨੂੰਨਾਂ ਦਾ ਮਸਲਾ ਹੱਲ ਨਹੀਂ ਕਰ ਸਕਦੀ
ਨਾਭਾ, ਬਿਊਰੋ ਨਿਊਜ਼
ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਤਿੰਨੋਂ ਖੇਤੀ ਕਾਨੂੰਨਾਂ ‘ਤੇ ਸੁਪਰੀਮ ਕੋਰਟ ਨੇ ਅਗਲੇ ਹੁਕਮਾਂ ਤੱਕ ਰੋਕ ਲਗਾ ਦਿੱਤੀ ਹੈ, ਜਿਸ ਉਤੇ ਪੰਜਾਬ ਸਰਕਾਰ ‘ਚ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਆਪਣਾ ਪ੍ਰਤੀਕਰਮ ਦਿੰਦੇ ਹੋਏ ਕਿਹਾ ਕਿ ਸੁਪਰੀਮ ਕੋਰਟ ਵੱਲੋਂ ਜੋ ਕਾਨੂੰਨਾਂ ਨੂੰ ਨਕਾਰਿਆ ਹੈ, ਅਸੀਂ ਉਸ ਦਾ ਸਵਾਗਤ ਕਰਦੇ ਹਾਂ ਅਤੇ ਇਹ ਕਾਨੂੰਨ ਹਮੇਸ਼ਾਂ ਲਈ ਰੱਦ ਹੋਣੇ ਚਾਹੀਦੇ ਹਨ। ਧਰਮਸੋਤ ਨੇ ਭਾਜਪਾ ਆਗੂ ਸੁਰਜੀਤ ਕੁਮਾਰ ਜਿਆਣੀ ਅਤੇ ਹਰਜੀਤ ਗਰੇਵਾਲ ਉਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਇਹ ਦੋਵੇਂ ਲੀਡਰ ਪੰਜਾਬ ਦੇ ਕਿਸਾਨਾਂ ਲਈ ਗਦਾਰ ਹਨ। ਇਸਦੇ ਚੱਲਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦਾ ਕਹਿਣਾ ਹੈ ਕਿ ਖੇਤੀ ਕਾਨੂੰਨਾਂ ਸਬੰਧੀ ਸੁਪਰੀਮ ਕੋਰਟ ਨੇ ਜਿਹੜੀ ਕਮੇਟੀ ਬਣਾਈ ਹੈ, ਉਸ ਕੋਲੋਂ ਕਾਲੇ ਖੇਤੀ ਕਾਨੂੰਨਾਂ ਦਾ ਮਸਲਾ ਕਿਸਾਨਾਂ ਦੇ ਹੱਕ ‘ਚ ਹੋਣ ਦੀ ਆਸ ਨਹੀਂ ਹੈ।
Check Also
ਐਸਜੀਪੀਸੀ ਨੇ ਭਾਰਤੀ ਫੌਜ ਦਾ ਬਿਆਨ ਕੀਤਾ ਖਾਰਜ
ਕਿਹਾ : ਗੁਰੂ ਘਰ ’ਤੇ ਹਮਲੇ ਬਾਰੇ ਕੋਈ ਵੀ ਫੌਜ ਸੋਚ ਹੀ ਨਹੀਂ ਸਕਦੀ ਅੰਮਿ੍ਰਤਸਰ/ਬਿਊਰੋ …