13.9 C
Toronto
Sunday, October 11, 2026
spot_img
Homeਭਾਰਤਕਿਸਾਨਾਂ ਵੱਲੋਂ ਸੁਪਰੀਮ ਕੋਰਟ ਦੇ ਫ਼ੈਸਲੇ ਦਾ ਸਵਾਗਤ

ਕਿਸਾਨਾਂ ਵੱਲੋਂ ਸੁਪਰੀਮ ਕੋਰਟ ਦੇ ਫ਼ੈਸਲੇ ਦਾ ਸਵਾਗਤ

ਕਿਸਾਨਾਂ ਵੱਲੋਂ ਸੁਪਰੀਮ ਕੋਰਟ ਦੇ ਫ਼ੈਸਲੇ ਦਾ ਸਵਾਗਤਪਰ ਖੇਤੀ ਕਾਨੂੰਨ ਰੱਦ ਹੋਣ ਤੱਕ ਸੰਘਰਸ਼ ਰਹੇਗਾ ਜਾਰੀ
ਨਵੀਂ ਦਿੱਲੀ, ਬਿਊਰੋ ਨਿਊਜ਼
ਕਿਸਾਨ ਨੇਤਾਵਾਂ ਨੇ ਅੱਜ ਤਿੰਨ ਖੇਤੀ ਕਾਨੂੰਨਾਂ ‘ਤੇ ਸੁਪਰੀਮ ਕੋਰਟ ਵੱਲੋਂ ਰੋਕ ਲਗਾਉਣ ਦਾ ਸਵਾਗਤ ਕੀਤਾ ਪਰ ਨਾਲ ਹੀ ਉਨ੍ਹਾਂ ਕਿਹਾ ਕਿ ਜਦੋਂ ਤੱਕ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ, ਉਹ ਕੌਮੀ ਰਾਜਧਾਨੀ ਦਿੱਲੀ ਦੀਆਂ ਸਰਹੱਦਾਂ ‘ਤੇ ਡਟੇ ਰਹਿਣਗੇ। ਚਾਲੀ ਦੇ ਕਰੀਬ ਕਿਸਾਨ ਯੂਨੀਅਨਾਂ ਦੀ ਸਾਂਝੀ ਜਥੇਬੰਦੀ ਸੰਯੁਕਤ ਕਿਸਾਨ ਮੋਰਚਾ ਨੇ ਅਗਲੇ ਦਿਨਾਂ ਦੌਰਾਨ ਅਪਣਾਈ ਜਾਣ ਵਾਲੀ ਨੀਤੀ ‘ਤੇ ਚਰਚਾ ਕਰਨ ਲਈ ਮੀਟਿੰਗ ਸੱਦੀ ਹੈ। ਕਿਸਾਨ ਨੇਤਾਵਾਂ ਨੇ ਕਿਹਾ ਕਿ ਉਹ ਸੁਪਰੀਮ ਕੋਰਟ ਵੱਲੋਂ ਨਿਯੁਕਤ ਕਮੇਟੀ ਅੱਗੇ ਕਿਸੇ ਵੀ ਪ੍ਰਕਿਰਿਆ ਵਿੱਚ ਹਿੱਸਾ ਲੈਣ ਲਈ ਤਿਆਰ ਨਹੀਂ ਹਨ ਪਰ ਇਸ ਬਾਰੇ ਰਸਮੀ ਫੈਸਲਾ ਮੋਰਚਾ ਕਰੇਗਾ। ਮੋਰਚੇ ਦੇ ਇਕ ਸੀਨੀਅਰ ਨੇਤਾ ਅਭਿਮਨਿਊ ਕੋਹਾੜ ਨੇ ਦੱਸਿਆ ਕਿ ਅਸੀਂ ਖੇਤੀ ਕਾਨੂੰਨਾਂ ਦੇ ਲਾਗੂ ਹੋਣ ‘ਤੇ ਰੋਕ ਲਾਉਣ ਦੇ ਅਦਾਲਤ ਦੇ ਫੈਸਲੇ ਦਾ ਸਵਾਗਤ ਕਰਦੇ ਹਾਂ ਪਰ ਅਸੀਂ ਇਨ੍ਹਾਂ ਕਾਨੂੰਨਾਂ ਨੂੰ ਪੂਰੀ ਤਰ੍ਹਾਂ ਰੱਦ ਕਰਾਉਣਾ ਚਾਹੁੰਦੇ ਹਾਂ।

RELATED ARTICLES

POPULAR POSTS