25.9 C
Toronto
Friday, June 12, 2026
spot_img
Homeਭਾਰਤਭਾਰਤੀ ਹਵਾਈ ਫੌਜ ਨੂੰ ਮਿਲਣਗੇ 83 ਤੇਜਸ ਜਹਾਜ਼

ਭਾਰਤੀ ਹਵਾਈ ਫੌਜ ਨੂੰ ਮਿਲਣਗੇ 83 ਤੇਜਸ ਜਹਾਜ਼

ਸਰਕਾਰ ਨੇ 48 ਹਜ਼ਾਰ ਕਰੋੜ ਰੁਪਏ ਦੀ ਡੀਲ ਨੂੰ ਦਿੱਤੀ ਮਨਜੂਰੀ
ਨਵੀਂ ਦਿੱਲੀ, ਬਿਊਰੋ ਨਿਊਜ਼
ਭਾਰਤੀ ਹਵਾਈ ਫੌਜ ਦੇ ਬੇੜੇ ਵਿਚ ਛੇਤੀ ਹੀ 83 ਤੇਜਸ ਜਹਾਜ਼ ਸ਼ਾਮਲ ਹੋਣਗੇ। ਲੜਾਕੂ ਜਹਾਜ਼ ਤੇਜਸ ਦੀ 48 ਹਜ਼ਾਰ ਕਰੋੜ ਰੁਪਏ ਦੀ ਡੀਲ ਨੂੰ ਕੈਬਨਿਟ ਕਮੇਟੀ ਆਨ ਸਕਿਉਰਿਟੀ ਦੀ ਮਨਜੂਰੀ ਮਿਲ ਗਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਇਸ ਡੀਲ ਨੂੰ ਮਨਜੂਰੀ ਦਿੱਤੀ ਗਈ ਹੈ। ਇਸ ਤੋਂ ਬਾਅਦ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਹਵਾਈ ਫੌਜ ਦੀ ਮਜ਼ਬੂਤੀ ਲਈ ਇਹ ਫੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਡੀਲ ਸੁਰੱਖਿਆ ਦੇ ਖੇਤਰ ਵਿਚ ਗੇਮ ਚੇਂਜਰ ਸਾਬਤ ਹੋਵੇਗੀ।

RELATED ARTICLES
POPULAR POSTS