ਕੇਜਰੀਵਾਲ ਨੇ ਕਿਹਾ, ਰਾਜਧਾਨੀ ਵਿਚ ਸਾਰਿਆਂ ਨੂੰ ਮੁਫਤ ਲੱਗੇਗੀ ਵੈਕਸੀਨ
ਨਵੀਂ ਦਿੱਲੀ, ਬਿਊਰੋ ਨਿਊਜ਼
ਦਿੱਲੀ ਸਰਕਾਰ ਨੇ ਬੋਰਡ ਦੀਆਂ ਪ੍ਰੀਖਿਆਵਾਂ ਨੂੰ ਦੇਖਦੇ ਹੋਏ 10 ਮਹੀਨਿਆਂ ਤੋਂ ਬਾਅਦ 18 ਜਨਵਰੀ ਤੋਂ 10ਵੀਂ ਤੋਂ ਲੈ ਕੇ 12ਵੀਂ ਜਮਾਤ ਤੱਕ ਦੇ ਸਕੂਲ ਖੋਲ੍ਹਣ ਦਾ ਫੈਸਲਾ ਕੀਤਾ ਹੈ। ਇਹ ਵੀ ਕਿਹਾ ਗਿਆ ਹੈ ਕਿ ਵਿਦਿਆਰਥੀ ਮਾਪਿਆਂ ਦੀ ਸਹਿਮਤੀ ਨਾਲ ਹੀ ਸਕੂਲ ਪਹੁੰਚ ਸਕਣਗੇ। ਇਸੇ ਦੌਰਾਨ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿਚ ਸਾਰਿਆਂ ਨੂੰ ਮੁਫਤ ਵੈਕਸੀਨ ਲਗਾਉਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਮੈਂ ਕੇਂਦਰ ਸਰਕਾਰ ਨੂੰ ਵੀ ਅਪੀਲ ਕਰਦਾ ਹਾਂ ਕਿ ਸਾਰਿਆਂ ਨੂੰ ਮੁਫਤ ਵਿਚ ਵੈਕਸੀਨ ਲਗਾਈ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕੇਂਦਰ ਸਰਕਾਰ ਅਜਿਹਾ ਨਹੀਂ ਕਰਦੀ ਤਾਂ ਦਿੱਲੀ ਵਿਚ ਰਾਜ ਸਰਕਾਰ ਵਲੋਂ ਸਾਰਿਆਂ ਨੂੰ ਮੁਫਤ ਵੈਕਸੀਨ ਉਪਲਬਧ ਕਰਵਾਈ ਜਾਵੇਗੀ।
Check Also
ਟਰੇਡ ਯੂਨੀਅਨਾਂ ਦਾ ਦਾਅਵਾ-25 ਕਰੋੜ ਕਰਮਚਾਰੀ ਰਹੇ ਹੜਤਾਲ ’ਤੇ
ਬੈਂਕਾਂ ਅਤੇ ਡਾਕਘਰਾਂ ਦੇ ਕੰਮਕਾਜ ’ਤੇ ਵੀ ਪਿਆ ਅਸਰ ਨਵੀਂ ਦਿੱਲੀ/ਬਿਊਰੋ ਨਿਊਜ਼ ਬੈਂਕ, ਬੀਮਾ, ਡਾਕ …