ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕੀਤਾ ਪ੍ਰਗਟਾਵਾ
ਚੰਡੀਗੜ੍ਹ, ਬਿਊਰੋ ਨਿਊਜ਼
ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਐਲਾਨ ਕੀਤਾ ਹੈ ਕਿ ਪੰਜਾਬ ਵਿੱਚ ਕਰੋਨਾ ਵਾਇਰਸ ਦੀ ਵੈਕਸੀਨ ਮੁਫਤ ਲਗਾਈ ਜਾਵੇਗੀ। ਉਹਨਾਂ ਕਿਹਾ ਕਿ ਨਾ ਸਿਰਫ ਸਿਹਤ ਕਾਮਿਆਂ ਲਈ ਸਗੋਂ ਆਮ ਲੋਕਾਂ ਲਈ ਵੀ ਵੈਕਸੀਨ ਮੁਫਤ ਹੋਵੇਗੀ। ਸਿਹਤ ਮੰਤਰੀ ਨੇ ਕਿਹਾ ਕਿ ਭਾਰਤ ਸਰਕਾਰ ਦੀ ਜਿੰਮੇਵਾਰੀ ਬਣਦੀ ਹੈ ਕਿ ਸਾਰੇ ਰਾਜਾਂ ਦੇ ਵਿਅਕਤੀਆਂ ਨੂੰ ਵੈਕਸੀਨ ਮੁਫਤ ਲਾਈ ਜਾਵੇ ਪਰ ਉਹਨਾਂ ਦੇ ਬਿਆਨ ਲਗਾਤਾਰ ਬਦਲ ਰਹੇ ਹਨ। ਬਲਬੀਰ ਸਿੱਧੂ ਨੇ ਕਿਹਾ ਕਿ 16 ਜਨਵਰੀ ਨੂੰ 110 ਥਾਵਾਂ ‘ਤੇ ਹੈਲਥ ਕੇਅਰ ਵਰਕਰਾਂ ਦੇ ਟੀਕਾਕਰਣ ਲਈ ਪੂਰੀ ਤਰਾਂ ਤਿਆਰੀ ਕਰ ਲਈ ਗਈ ਹੈ। ਸਿਹਤ ਮੰਤਰੀ ਨੇ ਕਿਹਾ ਕਿ ਟੀਕਾਕਰਣ ਦੀ ਸੁਰੂਆਤ ਲਈ ਹਰੇਕ ਜ਼ਿਲ੍ਹੇ ਵਿੱਚ 5 ਸਥਾਨਾਂ ਦੀ ਚੋਣ ਕੀਤੀ ਗਈ ਹੈ ਜਿਥੇ ਹਰੇਕ ਸਥਾਨ ‘ਤੇ 100 ਲਾਭਪਾਤਰੀਆਂ ਨੂੰ ਟੀਕਾ ਲਗਾਇਆ ਜਾਵੇਗਾ।
Check Also
ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ 19 ਜੂਨ ਨੂੰ ਪੈਣਗੀਆਂ ਵੋਟਾਂ
23 ਜੂਨ ਨੂੰ ਐਲਾਨਿਆ ਜਾਵੇਗਾ ਨਤੀਜਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਵਿਧਾਨ ਸਭਾ ਹਲਕਾ ਲੁਧਿਆਣਾ …