ਕੈਪਟਨ ਅਮਰਿੰਦਰ ਸਿੰਘ ਪਟਿਆਲਾ ਵਿਖੇ ਲਹਿਰਾਉਣਗੇ ਕੌਮੀ ਝੰਡਾ
ਚੰਡੀਗੜ੍ਹ, ਬਿਊਰੋ ਨਿਊਜ਼
ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ ਵੱਲੋਂ ਜਾਰੀ ਪੱਤਰ ਅਨੁਸਾਰ ਗਣਤੰਤਰ ਦਿਵਸ ਮੌਕੇ ਕੌਮੀ ਝੰਡਾ ਲਹਿਰਾਉਣ ਅਤੇ ਸਲਾਮੀ ਲੈਣ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ, ਜਿਸ ਦੇ ਮੁਤਾਬਿਕ ਵੀਪੀ ਸਿੰਘ ਬਦਨੌਰ ਰਾਜਪਾਲ ਪੰਜਾਬ ਐਸਏਐਸ ਨਗਰ ਮੁਹਾਲੀ ‘ਚ ਰਾਜ ਪੱਧਰੀ ਸਮਾਗਮ ਦੌਰਾਨ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਟਿਆਲਾ ਵਿਖੇ, ਰਾਣਾ ਕੇ ਪੀ ਸਿੰਘ ਸਪੀਕਰ ਪੰਜਾਬ ਵਿਧਾਨ ਸਭਾ ਐੱਸਬੀਐੱਸ ਨਗਰ ਵਿਖੇ, ਅਜਾਇਬ ਸਿੰਘ ਭੱਟੀ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਫਿਰੋਜ਼ਪੁਰ ਵਿਖੇ, ਬ੍ਰਹਮ ਮਹਿੰਦਰਾ ਸਥਾਨਕ ਸਰਕਾਰ ਮੰਤਰੀ ਰੋਪੜ ਵਿਖੇ, ਮਨਪ੍ਰੀਤ ਸਿੰਘ ਬਾਦਲ ਵਿੱਤ ਮੰਤਰੀ ਮੁਕਤਸਰ ਵਿਖੇ, ਸੁੰਦਰ ਸ਼ਾਮ ਅਰੋੜਾ ਉਦਯੋਗ ਤੇ ਵਣਜ ਮੰਤਰੀ ਪਠਾਨਕੋਟ ਵਿਖੇ, ਭਾਰਤ ਭੂਸ਼ਣ ਆਸ਼ੂ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਫਤਹਿਗੜ੍ਹ ਸਾਹਿਬ ਵਿਖੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ।
Home / ਪੰਜਾਬ / ਗਣਤੰਤਰ ਦਿਵਸ ਮੌਕੇ ਸੂਬਾ ਪੱਧਰੀ ਸਮਾਗਮ ਦੌਰਾਨ ਰਾਜਪਾਲ ਵੀਪੀ ਸਿੰਘ ਬਦਨੌਰ ਮੁਹਾਲੀ ‘ਚ ਲਹਿਰਾਉਣਗੇ ਤਿਰੰਗਾ
Check Also
ਉਦਯੋਗਪਤੀ ਨਿਤਿਨ ਕੋਹਲੀ ਆਮ ਆਦਮੀ ਪਾਰਟੀ ’ਚ ਹੋਏ ਸ਼ਾਮਲ
ਕੋਹਲੀ ਨੂੰ ਜਲੰਧਰ ਸੈਂਟਰਲ ਹਲਕੇ ਦਾ ਇੰਚਾਰਜ ਕੀਤਾ ਗਿਆ ਨਿਯੁਕਤ ਜਲੰਧਰ/ਬਿਊਰੋ ਨਿਊਜ਼ : ਜਲੰਧਰ ਦੇ …