Breaking News
Home / ਪੰਜਾਬ / ਆਮ ਆਦਮੀ ਪਾਰਟੀ ਵੱਲੋਂ ਕਿਸਾਨ ਅੰਦੋਲਨ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ

ਆਮ ਆਦਮੀ ਪਾਰਟੀ ਵੱਲੋਂ ਕਿਸਾਨ ਅੰਦੋਲਨ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ

16 ਹਜ਼ਾਰ ਤੋਂ ਵੱਧ ਥਾਵਾਂ ‘ਤੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜਨ ਦਾ ਕੀਤਾ ਦਾਅਵਾ
ਚੰਡੀਗੜ੍ਹ, ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਵੱਲੋਂ ਕਿਸਾਨ ਅੰਦੋਲਨ ਦੇ ਸ਼ਹੀਦਾਂ ਨੂੰ ਸਮਰਪਿਤ ਲੋਹੜੀ ਦਾ ਤਿਉਹਾਰ ਪੰਜਾਬ ਭਰ ‘ਚ ਮਨਾਉਂਦੇ ਹੋਏ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਗਈਆਂ। ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਸੂਬੇ ‘ਚ ਹਰ ਪਿੰਡ, ਮੁਹੱਲੇ ਤੇ ਗਲੀ ਵਿੱਚ ਕਾਨੂੰਨਾਂ ਖਿਲਾਫ ਆਵਾਜ਼ ਬੁਲੰਦ ਕਰਦੇ ਹੋਏ ਲੋਕਾਂ ਨੂੰ ਇਕਜੁੱਟ ਹੋਣ ਦਾ ਸੱਦਾ ਦਿੰਦਿਆਂ ਲੋਹੜੀ ਮਨਾਈ ਗਈ। ਇਸ ਦੌਰਾਨ 16 ਹਜ਼ਾਰ ਤੋਂ ਵਧ ਥਾਵਾਂ ਉੱਤੇ ਦਲਿੱਦਰ ਰੂਪੀ ਕੇਂਦਰੀ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਗਈਆਂ। ਭਗਵੰਤ ਮਾਨ ਨੇ ਕਿਹਾ ਕਿ ਕਿਸਾਨ ਆਪਣੀ ਹੋਂਦ ਬਚਾਉਣ ਲਈ ਕੇਂਦਰ ਦੇ ਖੇਤੀ ਕਾਨੂੰਨਾਂ ਖਿਲਾਫ ਕੜਾਕੇ ਦੀ ਠੰਢ ‘ਚ ਦਿੱਲੀ ਦੇ ਬਾਰਡਰ ਉੱਤੇ ਦਿਨ ਰਾਤ ਅੰਦੋਲਨ ਕਰਦੇ ਸ਼ਹੀਦੀਆਂ ਪਾ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਭਰ ਵਿੱਚ ਸ਼ਹੀਦ ਕਿਸਾਨਾਂ ਨੂੰ ਸਮਰਪਿਤ ਲੋਹੜੀ ਮਨਾਉਂਦੇ ਹੋਏ ਸ਼ਹੀਦ ਕਿਸਾਨਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਉਨ੍ਹਾਂ ਇਹ ਵੀ ਕਿਹਾ ਕਿ ਆਮ ਆਦਮੀ ਪਾਰਟੀ ਪਹਿਲੇ ਦਿਨ ਤੋਂ ਹੀ ਕਿਸਾਨਾਂ ਦੇ ਹੱਕ ਵਿੱਚ ਡੱਟੀ ਹੋਈ ਹੈ।

Check Also

ਕਾਂਗਰਸੀ MP ਜਸਬੀਰ ਸਿੰਘ ਡਿੰਪਾ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਟਿਕਟ ਦੀ ਦਾਅਵੇਦਾਰੀ ਛੱਡੀ

ਕਿਹਾ : ਟਿਕਟ ਮਿਲੇ ਜਾਂ ਨਾ ਮਿਲੇ ਕਾਂਗਰਸ ਪਾਰਟੀ ਵਿਚ ਹੀ ਰਹਾਂਗਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ …