ਹੇਮਾ ਮਾਲਿਨੀ ਦਾ ਕਹਿਣਾ, ਕਿਸਾਨਾਂ ਨੂੰ ਨਹੀਂ ਪਤਾ ਉਨ੍ਹਾਂ ਨੂੰ ਚਾਹੀਦਾ ਕੀ ਹੈ
ਮਥੁਰਾ, ਬਿਊਰੋ ਨਿਊਜ਼
ਫਿਲਮੀ ਖੇਤਰ ਦੀਆਂ ਦਿੱਗਜ਼ ਸ਼ਖ਼ਸੀਅਤਾਂ ਧਰਮਿੰਦਰ ਅਤੇ ਹੇਮਾ ਮਾਲਿਨੀ, ਜੋ ਪਤੀ ਪਤਨੀ ਹਨ ਅਤੇ ਉਨ੍ਹਾਂ ਦੇ ਸੁਰ ਕਿਸਾਨੀ ਸੰਘਰਸ਼ ਨੂੰ ਲੈ ਕੇ ਵੱਖਰੇ ਵੱਖਰੇ ਹਨ। ਧਰਮਿੰਦਰ ਹੋਰਾਂ ਨੇ ਤਾਂ ਕਿਸਾਨੀ ਸੰਘਰਸ਼ ਦੀ ਹਮਾਇਤ ਕੀਤੀ ਸੀ ਅਤੇ ਖੇਤੀ ਕਾਨੂੰਨ ਰੱਦ ਕਰਨ ਦੀ ਗੱਲ ਕਹੀ ਸੀ। ਇਸਦੇ ਉਲਟ ਧਰਮਿੰਦਰ ਦੀ ਪਤਨੀ ਹੇਮਾ ਮਾਲਿਨੀ ਨੇ ਵਿਰੋਧੀ ਧਿਰ ‘ਤੇ ਕਿਸਾਨਾਂ ਨੂੰ ਭੜਕਾਉਣ ਦਾ ਦੋਸ਼ ਲਗਾਇਆ ਹੈ। ਭਾਜਪਾ ਦੀ ਸੰਸਦ ਮੈਂਬਰ ਹੇਮਾ ਮਾਲਿਨੀ ਨੇ ਕਿਹਾ ਕਿ ਨਵੇਂ ਖੇਤੀ ਕਾਨੂੰਨਾਂ ਵਿਚ ਕੋਈ ਕਮੀ ਨਹੀਂ ਹੈ ਪਰ ਵਿਰੋਧੀ ਧਿਰ ਦੇ ਬਹਿਕਾਵੇ ‘ਚ ਆ ਕੇ ਕਿਸਾਨ ਅੰਦੋਲਨ ਕਰ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਅੰਦੋਲਨਕਾਰੀ ਕਿਸਾਨ ਜਾਣਦੇ ਨਹੀਂ ਹਨ ਕਿ ਉਹ ਚਾਹੁੰਦੇ ਕੀ ਹਨ? ਤੇ ਖੇਤੀ ਕਾਨੂੰਨਾਂ ਵਿਚ ਕੀ ਮੁਸ਼ਕਲਾਂ ਹਨ। ਹੇਮਾ ਮਾਲਿਨੀ ਦੇ ਇਸ ਬਿਆਨ ਤੋਂ ਬਾਅਦ ਕਿਸਾਨਾਂ ਵਿਚਕਾਰ ਧਰਮਿੰਦਰ ਦੇ ਪਰਿਵਾਰ ਪ੍ਰਤੀ ਨਾਰਾਜ਼ਗੀ ਹੋਰ ਵਧ ਸਕਦੀ ਹੈ। ਕਿਉਂਕਿ ਗੁਰਦਾਸਪੁਰ ਤੋਂ ਭਾਜਪਾ ਦੇ ਸੰਸਦ ਮੈਂਬਰ ਸੰਨੀ ਦਿਉਲ ਵੀ ਖੇਤੀ ਕਾਨੂੰਨਾਂ ਦੇ ਸਮਰਥਨ ‘ਚ ਗੱਲ ਕਰ ਚੁੱਕੇ ਹਨ।
Check Also
ਭਗਦੜ ਮਚਣ ਤੋਂ ਬਾਅਦ ਵੀ ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਭੀੜ ਵਧੀ
ਬੀਤੀ ਰਾਤ 18 ਲੋਕਾਂ ਦੀ ਹੋਈ ਸੀ ਮੌਤ; ਪੁਲੀਸ ਨੇ ਲੋਕਾਂ ਤੋਂ ਪੁੱਛਗਿੱਛ ਕੀਤੀ ਨਵੀਂ …