ਬੱਬੂ ਮਾਨ ਵੀ ਲੋਹੜੀ ਮੌਕੇ ਪਹੁੰਚੇ ਸਿੰਘੂ ਬਾਰਡਰ
ਚੰਡੀਗੜ੍ਹ, ਬਿਊਰੋ ਨਿਊਜ਼
ਪੰਜਾਬੀ ਗਾਇਕ ਬੱਬੂ ਮਾਨ ਲੋਹੜੀ ਦੇ ਦਿਨ ਕਿਸਾਨ ਅੰਦੋਲਨ ‘ਚ ਆਪਣੀ ਹਾਜ਼ਰੀ ਲਗਵਾਉਣ ਪਹੁੰਚੇ। ਦਿੱਲੀ ਦੇ ਸਿੰਘੂ ਬਾਰਡਰ ਵਿਖੇ ਕਿਸਾਨਾਂ ਨੇ ਲੋਹੜੀ ਬਾਲੀ ਤੇ ਬੱਬੂ ਮਾਨ ਇਸ ਮੌਕੇ ਉਥੇ ਸ਼ਾਮਲ ਹੋਏ। ਇਸ ਤੋਂ ਪਹਿਲਾਂ ਵੀ ਕਈ ਵਾਰ ਬੱਬੂ ਮਾਨ ਕਿਸਾਨੀ ਅੰਦੋਲਨ ਦਾ ਹਿੱਸਾ ਬਣ ਚੁੱਕੇ ਹਨ। ਬੱਬੂ ਮਾਨ ਨੇ ਕਿਹਾ ਕਿ ਉਹ ਸ਼ੁਰੂ ਤੋਂ ਕਿਸਾਨਾਂ ਦੇ ਨਾਲ ਹਨ ਤੇ ਉਨ੍ਹਾਂ ਦੀ ਆਤਮਾ ਵੀ ਇੱਥੇ ਹੀ ਹੈ। ਇਸ ਦੌਰਾਨ ਬੱਬੂ ਮਾਨ ਨੇ ਕਿਹਾ ਕਿ ਪੰਜਾਬੀ ਆਪਣੇ ਹੱਕ ਲੈ ਕੇ ਹੀ ਮੁੜਨਗੇ। ਉਨ੍ਹਾਂ ਕਿਹਾ ਕਿ ਜਦ ਹੱਕਾਂ ਦੀ ਗੱਲ ਆਉਂਦੀ ਹੈ ਤੱਦ ਪੰਜਾਬੀ ਕਿਸੇ ਲਈ ਵੀ ਖੜ੍ਹ ਜਾਂਦੇ ਹਨ। ਜ਼ਿਕਰਯੋਗ ਹੈ ਕਿ ਬਹੁਤ ਸਾਰੇ ਪੰਜਾਬੀ ਗਾਇਕ ਤੇ ਐਕਟਰ ਇਸ ਅੰਦੋਲਨ ਦੀ ਖੁੱਲ੍ਹ ਕੇ ਹਮਾਇਤ ਕਰ ਚੁੱਕੇ ਹਨ। ਰਣਜੀਤ ਬਾਵਾ, ਜੈਜ਼ੀ ਬੀ, ਦਿਲਜੀਤ ਦੌਸਾਂਝ ਸਮੇਤ ਹੋਰ ਕਈ ਪੰਜਾਬੀ ਕਲਾਕਾਰ ਦਿੱਲੀ ਅੰਦੋਲਨ ਦਾ ਹਿੱਸਾ ਬਣ ਚੁੱਕੇ ਹਨ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …