ਖੇਤੀ ਕਾਨੂੂੰਨਾਂ ਬਾਰੇ ਸੁਪਰੀਮ ਕੋਰਟ ਦੇ ਫੈਸਲੇ ‘ਤੇ ਹੋਵੇਗੀ ਵਿਚਾਰ
ਚੰਡੀਗੜ੍ਹ, ਬਿਊਰੋ ਨਿਊਜ਼
ਸੁਪਰੀਮ ਕੋਰਟ ਨੇ ਖੇਤੀ ਕਾਨੂੰਨਾਂ ਨੂੰ ਲਾਗੂ ਕਰਨ ‘ਤੇ ਰੋਕ ਲਗਾ ਦਿੱਤੀ ਹੈ। ਇਸ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੁਪਰੀਮ ਕੋਰਟ ਦੇ ਫੈਸਲੇ ‘ਤੇ ਵਿਚਾਰ ਕਰਨ ਲਈ ਭਲਕੇ 14 ਜਨਵਰੀ ਨੂੰ ਕੈਬਨਿਟ ਦੀ ਮੀਟਿੰਗ ਸੱਦ ਲਈ ਹੈ। ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਸੁਪਰੀਮ ਕੋਰਟ ਦੇ ਫੈਸਲੇ ‘ਤੇ ਭਲਕੇ ਵੀਰਵਾਰ ਨੂੰ ਸ਼ਾਮੀਂ ਚਾਰ ਵਜੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਪਹਿਲਾਂ ਹੀ ਤਿੰਨ ਖੇਤੀ ਕਾਨੂੰਨਾਂ ਨੂੰ ਖਾਰਜ ਕਰਦੇ ਹੋਏ ਵਿਧਾਨ ਸਭਾ ਵਿਚ ਬਿੱਲ ਪਾਸ ਕਰ ਚੁੱਕੀ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਸੋਧ ਬਿਲਾਂ ਨੂੰ ਰਾਸ਼ਟਰਪਤੀ ਦੀ ਮਨਜੂਰੀ ਵਾਸਤੇ ਰਾਜਪਾਲ ਵੀਪੀ ਸਿੰਘ ਬਦਨੌਰ ਨੂੰ ਸੌਂਪ ਦਿੱਤਾ ਸੀ, ਪਰ ਰਾਜਪਾਲ ਵਲੋਂ ਸੋਧ ਬਿੱਲਾਂ ਨੂੰ ਰਾਸ਼ਟਰਪਤੀ ਕੋਲ ਨਹੀਂ ਭੇਜਿਆ ਗਿਆ।
Check Also
ਕਰਨਲ ਬਾਠ ਮਾਮਲੇ ’ਚ ਸਸਪੈਂਡ ਪੁਲਿਸ ਮੁਲਾਜ਼ਮਾਂ ਦੇ ਤਬਾਦਲੇ ਦੀ ਮੰਗ
ਕਰਨਲ ਬਾਠ ਦਾ ਪਰਿਵਾਰ ਸੁਰੱਖਿਆ ਨੂੰ ਲੈ ਕੇ ਚਿੰਤਤ ਪਟਿਆਲਾ/ਬਿਊਰੋ ਨਿਊਜ਼ ਕਰਨਲ ਪੁਸ਼ਪਿੰਦਰ ਸਿੰਘ ਬਾਠ …