1.6 C
Toronto
Tuesday, December 23, 2025
spot_img
Homeਭਾਰਤਪੰਜਾਬ ਭਰ ਵਿਚ ਕਿਸਾਨਾਂ ਨੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜ ਨੇ ਮਨਾਈ...

ਪੰਜਾਬ ਭਰ ਵਿਚ ਕਿਸਾਨਾਂ ਨੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜ ਨੇ ਮਨਾਈ ਲੋਹੜੀ

ਸਿੰਘੂ ਤੇ ਕੁੰਡਲੀ ਬਾਰਡਰ ‘ਤੇ ਵੀ ਸਾੜੀਆਂ ਗਈਆਂ ਖੇਤੀ ਕਾਨੂੰਨਾਂ ਦੀਆਂ ਕਾਪੀਆਂ
ਨਵੀਂ ਦਿੱਲੀ, ਬਿਊਰੋ ਨਿਊਜ਼
ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਤਿੰਨ ਖੇਤੀ ਕਾਨੂੰਨ ਰੱਦ ਕਰਾਉਣ ਲਈ ਕਿਸਾਨੀ ਸੰਘਰਸ਼ ਲਗਾਤਾਰ ਜਾਰੀ ਹੈ। ਇਸਦੇ ਚੱਲਦਿਆਂ ਅੱਜ ਲੋਹੜੀ ਦੇ ਤਿਉਹਾਰ ਮੌਕੇ ਪੂਰੇ ਪੰਜਾਬ ਵਿਚ ਕਿਸਾਨਾਂ ਨੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਅਤੇ ਨਰਿੰਦਰ ਮੋਦੀ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸੇ ਤਰ੍ਹਾਂ ਸਿੰਘੂ ਤੇ ਕੁੰਡਲੀ ਬਾਰਡਰ ‘ਤੇ ਵੀ ਲੋਹੜੀ ਦੇ ਤਿਉਹਾਰ ਮੌਕੇ ਧੂਣੀਆਂ ਬਾਲ ਕੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਗਈਆਂ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਅਤੇ ਸੀਨੀਅਰ ਮੀਤ ਪ੍ਰਧਾਨ ਸਵਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਦੇ ਹਜ਼ਾਰਾਂ ਪਿੰਡਾਂ ਵਿੱਚ ਲੱਖਾਂ ਕਿਸਾਨਾਂ ਤੇ ਮਜ਼ਦੂਰਾਂ ਵੱਲੋਂ ਲੋਹੜੀ ਦੇ ਤਿਉਹਾਰ ਮੌਕੇ ਵਿਸ਼ਾਲ ਇਕੱਠ ਕਰਕੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਨੂੰ ਅਗਨ ਭੇਟ ਕੀਤਾ ਗਿਆ। ਉਨ੍ਹਾਂ ਕਿਹਾ ਕਿ 26 ਜਨਵਰੀ ਦੀ ਟਰੈਕਟਰ ਪਰੇਡ ਮਾਰਚ ਵਿੱਚ ਸ਼ਾਮਲ ਹੋਣ ਲਈ ਲਾਮਬੰਦੀ ਕੀਤੀ ਜਾ ਰਹੀ ਹੈ।

RELATED ARTICLES
POPULAR POSTS