Breaking News
Home / ਭਾਰਤ / ਸੰਸਦ ਦਾ ਬਜਟ ਸੈਸ਼ਨ 29 ਜਨਵਰੀ ਤੋਂ ਹੋਵੇਗਾ ਸ਼ੁਰੂ

ਸੰਸਦ ਦਾ ਬਜਟ ਸੈਸ਼ਨ 29 ਜਨਵਰੀ ਤੋਂ ਹੋਵੇਗਾ ਸ਼ੁਰੂ

ਪਹਿਲੀ ਫਰਵਰੀ ਨੂੰ ਪੇਸ਼ ਕੀਤਾ ਜਾਵੇਗਾ ਆਮ ਬਜਟ
ਨਵੀਂ ਦਿੱਲੀ, ਬਿਊਰੋ ਨਿਊਜ਼
ਭਾਰਤੀ ਸੰਸਦ ਦਾ ਬਜਟ ਸੈਸ਼ਨ 29 ਜਨਵਰੀ ਤੋਂ ਸ਼ੁਰੂ ਹੋਵੇਗਾ। ਵਿੱਤੀ ਸਾਲ 2021 ਤੇ 22 ਦਾ ਆਮ ਬਜਟ ਸੈਸ਼ਨ ਦੌਰਾਨ 1 ਫਰਵਰੀ ਨੂੰ ਸੰਸਦ ਵਿੱਚ ਪੇਸ਼ ਕੀਤਾ ਜਾਵੇਗਾ। ਲੋਕ ਸਭਾ ਸਕੱਤਰੇਤ ਦੇ ਬਿਆਨ ਅਨੁਸਾਰ ਦੋ ਹਿੱਸਿਆਂ ਵਿੱਚ ਬਜਟ ਸੈਸ਼ਨ 8 ਅਪਰੈਲ ਤੱਕ ਚੱਲੇਗਾ। ਪਹਿਲਾ ਸੈਸ਼ਨ 29 ਜਨਵਰੀ ਤੋਂ ਸ਼ੁਰੂ ਹੋ ਕੇ 15 ਫਰਵਰੀ ਤੱਕ ਚੱਲੇਗਾ। ਦੂਜਾ ਸੈਸ਼ਨ 8 ਮਾਰਚ ਤੋਂ 8 ਅਪਰੈਲ ਤੱਕ ਚੱਲੇਗਾ। ਰਾਸ਼ਟਰਪਤੀ ਰਾਮਨਾਥ ਕੋਵਿੰਦ 29 ਜਨਵਰੀ ਨੂੰ ਸਵੇਰੇ 11 ਵਜੇ ਸੰਸਦ ਦੇ ਦੋਵਾਂ ਸਦਨਾਂ ਦੀ ਸਾਂਝੀ ਬੈਠਕ ਨੂੰ ਸੰਬੋਧਨ ਕਰਨਗੇ। ਕੇਂਦਰੀ ਬਜਟ ਪਹਿਲੀ ਫਰਵਰੀ ਨੂੰ ਸਵੇਰੇ 11 ਵਜੇ ਪੇਸ਼ ਕੀਤਾ ਜਾਵੇਗਾ।

Check Also

ਲੋਕ ਸਭਾ ਚੋਣਾਂ ਦੇ ਪਹਿਲੇ ਗੇੜ ਦੌਰਾਨ ਅੱਜ 21 ਸੂਬਿਆਂ ਦੀਆਂ 102 ਸੀਟਾਂ ’ਤੇ ਪਈਆਂ ਵੋਟਾਂ

ਭਾਰਤ ਭਰ ’ਚ 7 ਗੇੜਾਂ ’ਚ ਹੋਣੀ ਹੈ ਵੋਟਿੰਗ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ’ਚ ਲੋਕ …