Breaking News
Home / ਭਾਰਤ / ਸ਼ਿਵ ਸੈਨਾ ਨੇ ਵੀ ਖੇਤੀ ਕਾਨੂੰਨ ਰੱਦ ਕਰਨ ਦੀ ਕੀਤੀ ਮੰਗ

ਸ਼ਿਵ ਸੈਨਾ ਨੇ ਵੀ ਖੇਤੀ ਕਾਨੂੰਨ ਰੱਦ ਕਰਨ ਦੀ ਕੀਤੀ ਮੰਗ

ਕਿਹਾ, ਮੋਦੀ ਸਰਕਾਰ ਸੁਪਰੀਮ ਕੋਰਟ ਨੂੰ ਵਰਤ ਕੇ ਅੰਦੋਲਨ ਖਤਮ ਕਰਨ ਦੀ ਕੋਸ਼ਿਸ਼ ‘ਚ
ਮੁੰਬਈ, ਬਿਊਰੋ ਨਿਊਜ਼
ਸ਼ਿਵ ਸੈਨਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅੰਦੋਲਨ ਕਰ ਰਹੇ ਕਿਸਾਨਾਂ ਦੀਆਂ ਭਾਵਨਾਵਾਂ ਦਾ ਸਨਮਾਨ ਕਰਨ ਅਤੇ ਨਵੇਂ ਵਿਵਾਦਪੂਰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਅਜਿਹਾ ਕਰਨ ਨਾਲ ਉਨ੍ਹਾਂ ਦਾ ਕੱਦ ਉੱਚਾ ਹੋਵੇਗਾ। ਸ਼ਿਵ ਸੈਨਾ ਨੇ ਕੇਂਦਰ ਸਰਕਾਰ ‘ਤੇ ਸੁਪਰੀਮ ਕੋਰਟ ਦੀ ਵਰਤੋਂ ਕਰਕੇ ਕਿਸਾਨਾਂ ਦੇ ਅੰਦੋਲਨ ਨੂੰ ਖਤਮ ਕਰਨ ਦੀ ਕੋਸ਼ਿਸ਼ ਕਰਨ ਦਾ ਵੀ ਆਰੋਪ ਲਗਾਇਆ। ਸ਼ਿਵ ਸੈਨਾ ਨੇ ਆਪਣੇ ਅਖਬਾਰ ਵਿਚ ਕਿਹਾ ਕਿ ਸੁਪਰੀਮ ਕੋਰਟ ਦੇ ਸਾਹਮਣੇ ਕੇਂਦਰ ਦਾ ਦਾਅਵਾ ਵੀ ਹੈਰਾਨ ਕਰਨ ਵਾਲਾ ਹੈ ਕਿ ਖਾਲਿਸਤਾਨੀ ਵੀ ਕਿਸਾਨਾਂ ਦੇ ਪ੍ਰਦਰਸ਼ਨਾਂ ਵਿਚ ਸ਼ਾਮਲ ਹੋਏ ਹਨ। ਸ਼ਿਵ ਸੈਨਾ ਨੇ ਆਰੋਪ ਲਗਾਇਆ ਕਿ ਮੋਦੀ ਸਰਕਾਰ ਕਿਸਾਨੀ ਅੰਦੋਲਨ ਨੂੰ ਦੇਸ਼ ਧ੍ਰੋਹ ਦਾ ਰੰਗ ਦੇ ਕੇ ਰਾਜਨੀਤੀ ਕਰਨਾ ਚਾਹੁੰਦੀ।

Check Also

‘ਆਪ’ ਆਗੂ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 8 ਮਈ ਤੱਕ ਵਧੀ

ਸ਼ਰਾਬ ਘੁਟਾਲਾ ਮਾਮਲੇ 23 ਫਰਵਰੀ 2023 ਨੂੰ ਕੀਤਾ ਗਿਆ ਸੀ ਗਿ੍ਰਫ਼ਤਾਰ ਨਵੀਂ ਦਿੱਲੀ/ਬਿਊਰੋ ਨਿਊਜ਼ : …