ਮੋਦੀ ਸਰਕਾਰ ਨੂੰ ਵਾਪਸ ਲੈਣੇ ਹੀ ਪੈਣਗੇ ਖੇਤੀ ਕਾਨੂੰਨ
ਨਵੀਂ ਦਿੱਲੀ, ਬਿਊਰੋ ਨਿਊਜ਼
ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਤਾਮਿਲਨਾਡੂ ਵਿਚ ਜੱਲੀਕੱਟੂ ਦੇ ਆਯੋਜਨ ਨੂੰ ਦੇਖਿਆ ਅਤੇ ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਜੰਮ ਕੇ ਸਿਆਸੀ ਨਿਸ਼ਾਨੇ ਲਗਾਏ। ਰਾਹੁਲ ਗਾਂਧੀ ਨੇ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ਨੂੰ ਨਜ਼ਰਅੰਦਾਜ਼ ਹੀ ਨਹੀਂ ਕਰ ਰਹੀ, ਸਗੋਂ ਬਰਬਾਦ ਕਰਨ ਦੀ ਸਾਜਿਸ਼ ਰਚ ਰਹੀ ਹੈ। ਰਾਹੁਲ ਨੇ ਕਿਹਾ ਕਿ ਮੇਰੀ ਗੱਲ ਪੱਲੇ ਬੰਨ ਲਓ ਕਿ ਜਿਨ੍ਹਾਂ ਕਾਨੂੰਨਾਂ ਨੂੰ ਮੋਦੀ ਸਰਕਾਰ ਨੇ ਜ਼ਬਰਦਸਤੀ ਲਿਆਂਦਾ, ਉਹ ਕਾਨੂੰਨ ਸਰਕਾਰ ਨੂੰ ਵਾਪਸ ਲੈਣੇ ਹੀ ਪੈਣਗੇ। ਕਾਂਗਰਸੀ ਆਗੂ ਨੇ ਕਿਸਾਨਾਂ ਨੂੰ ਦੇਸ਼ ਦੀ ਰੀੜ੍ਹ ਦੀ ਹੱਡੀ ਦੱਸਿਆ। ਰਾਹੁਲ ਨੇ ਕਿਹਾ ਕਿ ਉਹ ਹਮੇਸ਼ਾ ਹੀ ਕਿਸਾਨਾਂ ਦੇ ਨਾਲ ਹਨ ਅਤੇ ਉਨ੍ਹਾਂ ਦੀ ਹਰ ਮੰਗ ਦਾ ਸਮਰਥਨ ਕਰਦੇ ਹਨ।
Check Also
ਦੇਵੇਂਦਰ ਫੜਨਵੀਸ ਹੋਣਗੇ ਮਹਾਰਾਸ਼ਟਰ ਦੇ ਅਗਲੇ ਮੁੱਖ ਮੰਤਰੀ
ਭਲਕੇ 5 ਦਸੰਬਰ ਨੂੰ ਮੰੁਬਈ ਦੇ ਅਜ਼ਾਦ ਮੈਦਾਨ ਵਿਚ ਚੁੱਕਣਗੇ ਅਹੁਦੇ ਦੀ ਸਹੰੁ ਮੁੰਬਈ/ਬਿਊਰੋ ਨਿਊਜ਼ …