ਮੌਜੂਦਾ ਸਰਪੰਚ ਅਤੇ ਸਾਬਕਾ ਸਰਪੰਚ ਦੀ ਹੋਈ ਮੌਤ
ਡੇਰਾ ਬਾਬਾ ਨਾਨਕ, ਬਿਊਰੋ ਨਿਊਜ਼
ਗੁਰਦਾਸਪੁਰ ਜ਼ਿਲ੍ਹੇ ਦੇ ਕਸਬਾ ਡੇਰਾ ਬਾਬਾ ਨਾਨਕ ਨੇੜਲੇ ਪਿੰਡ ਮੱਛਰਾਲਾ ਵਿਚ ਸ਼ਮਸ਼ਾਨ ਘਾਟ ਦੇ ਨਿਰਮਾਣ ਕਾਰਜ ਨੂੰ ਲੈ ਕੇ ਹੋਏ ਵਿਵਾਦ ਨੇ ਖੂਨੀ ਰੂਪ ਧਾਰਨ ਕਰ ਲਿਆ। ਦੋ ਧੜਿਆਂ ਵਿਚਾਲੇ ਹੋਈ ਫਾਇਰੰਗ ਵਿਚ ਪਿੰਡ ਦੇ ਹੀ ਮੌਜੂਦਾ ਸਰਪੰਚ ਅਤੇ ਸਾਬਕਾ ਸਰਪੰਚ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ ਅਤੇ ਇਕ ਨੌਜਵਾਨ ਗੰਭੀਰ ਜ਼ਖ਼ਮੀ ਵੀ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਪਿੰਡ ਮਛਰਾਲਾ ਵਿਚ ਮੌਜੁਦਾ ਸਰਪੰਚ ਮਨਜੀਤ ਸਿੰਘ ਵਲੋਂ ਸ਼ਮਸ਼ਾਨ ਘਾਟ ਵਿਚ ਨਿਰਮਾਣ ਕਾਰਜ ਕਰਵਾਇਆ ਜਾ ਰਿਹਾ ਸੀ, ਜਿਸ ਨੂੰ ਲੈ ਕੇ ਉਸਦੇ ਹੀ ਚਚੇਰੇ ਭਰਾ ਸਾਬਕਾ ਸਰਪੰਚ ਹਰਦਿਆਲ ਸਿੰਘ ਨਾਲ ਵਿਵਾਦ ਹੋ ਗਿਆ। ਝਗੜਾ ਏਨਾ ਵਧ ਗਿਆ ਦੋਵਾਂ ਧੜਿਆਂ ਵਲੋਂ ਹੋਈ ਗੋਲੀਬਾਰੀ ਵਿਚ ਮੌਜੂਦਾ ਸਰਪੰਚ ਮਨਜੀਤ ਸਿੰਘ ਦੀ ਘਟਨਾ ਸਥਾਨ ‘ਤੇ ਹੀ ਮੌਤ ਹੋ ਗਈ ਅਤੇ ਸਾਬਕਾ ਸਰਪੰਚ ਹਰਦਿਆਲ ਸਿੰਘ ਨੇ ਹਸਪਤਾਲ ‘ਚ ਦਮ ਤੋੜ ਦਿੱਤਾ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
Check Also
ਗਿਆਨੀ ਹਰਪ੍ਰੀਤ ਸਿੰਘ ਦੇ ਹੱਕ ’ਚ ਨਿੱਤਰੇ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ
ਕਿਹਾ : ਗਿਆਨੀ ਹਰਪ੍ਰੀਤ ਸਿੰਘ ਨੂੰ ਸੱਚ ਬੋਲਣ ਦੀ ਮਿਲੀ ਹੈ ਸਜ਼ਾ ਫਰੀਦਕੋਟ/ਬਿਊਰੋ ਨਿਊਜ਼ : …