19.6 C
Toronto
Tuesday, September 1, 2026
spot_img
Homeਪੰਜਾਬਖੇਤੀ ਕਾਨੂੰਨਾਂ ਖਿਲਾਫ ਗੁਰਦਾਸਪੁਰ ਦੇ ਕਿਸਾਨ ਸੁੱਚਾ ਸਿੰਘ ਵੱਲੋਂ ਖੁਦਕੁਸ਼ੀ

ਖੇਤੀ ਕਾਨੂੰਨਾਂ ਖਿਲਾਫ ਗੁਰਦਾਸਪੁਰ ਦੇ ਕਿਸਾਨ ਸੁੱਚਾ ਸਿੰਘ ਵੱਲੋਂ ਖੁਦਕੁਸ਼ੀ

ਖੇਤੀ ਕਾਨੂੰਨਾਂ ਖਿਲਾਫ ਗੁਰਦਾਸਪੁਰ ਦੇ ਕਿਸਾਨ ਸੁੱਚਾ ਸਿੰਘ ਵੱਲੋਂ ਖੁਦਕੁਸ਼ੀਟਿੱਕਰੀ ਬਾਰਡਰ ਤੋਂ ਪਰਤੇ ਕਿਸਾਨ ਇਕਬਾਲ ਸਿੰਘ ਦੀ ਵੀ ਗਈ ਜਾਨ
ਗੁਰਦਾਸਪੁਰ, ਬਿਊਰੋ ਨਿਊਜ਼
ਖੇਤੀ ਕਾਨੂੰਨਾਂ ਖਿਲਾਫ ਚੱਲ ਰਹੇ ਕਿਸਾਨੀ ਸੰਘਰਸ਼ ਦੌਰਾਨ ਗੁਰਦਾਸਪੁਰ ਦੇ ਪਿੰਡ ਖੋਖਰ ਦਾ ਕਿਸਾਨ ਸੁੱਚਾ ਸਿੰਘ ਸ਼ਹੀਦ ਹੋ ਗਿਆ ਹੈ। ਉਸ ਨੇ ਅੱਜ ਕਾਨਵਾਂ ਟੌਲ ਪਲਾਜ਼ੇ ‘ਤੇ ਚੱਲ ਰਹੇ ਧਰਨੇ ਵਾਲੀ ਜਗ੍ਹਾ ‘ਤੇ ਕੋਈ ਜ਼ਹਿਰੀਲਾ ਪਦਾਰਥ ਨਿਗਲ ਕੇ ਖ਼ੁਦਕੁਸ਼ੀ ਕਰ ਲਈ। ਦੱਸਿਆ ਜਾ ਰਿਹਾ ਹੈ ਕਿ ਕਿਸਾਨ ਸੁੱਚਾ ਸਿੰਘ ਖੇਤੀ ਕਾਨੂੰਨਾਂ ਸਬੰਧੀ ਮੋਦੀ ਸਰਕਾਰ ਦੇ ਅੜੀਅਲ ਰਵੱਈਏ ਤੋਂ ਪ੍ਰੇਸ਼ਾਨ ਸੀ। ਜਾਣਕਾਰੀ ਅਨੁਸਾਰ ਪਿੰਡ ਖੋਖਰ ਵਾਸੀ 65 ਸਾਲਾ ਕਿਸਾਨ ਸੁੱਚਾ ਸਿੰਘ ਬਿਜਲੀ ਮਹਿਕਮੇ ਵਿੱਚੋਂ ਸੇਵਾਮੁਕਤ ਹੋਇਆ ਸੀ ਅਤੇ ਕਿਸਾਨੀ ਪਰਿਵਾਰ ਨਾਲ ਸਬੰਧਤ ਸੀ। ਉਹ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਵੱਲੋਂ ਗੁਰਦਾਸਪੁਰ-ਪਠਾਨਕੋਟ ਸੜਕ ਉੱਤੇ ਪੈਂਦੇ ਕਾਨਵਾਂ ਟੌਲ ਪਲਾਜ਼ੇ ‘ਤੇ ਧਰਨੇ ਵਿੱਚ ਸ਼ਾਮਲ ਹੋਣ ਗਿਆ ਸੀ, ਜਿਥੇ ਅੱਜ ਉਸ ਨੇ ਕੋਈ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰ ਲਈ। ਇਸੇ ਦੌਰਾਨ ਟਿੱਕਰੀ ਬਾਰਡਰ ‘ਤੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਗੰਧੜ ਦੇ ਕਿਸਾਨ ਇਕਬਾਲ ਸਿੰਘ ਨੂੰ ਵੀ ਦਿਲ ਦਾ ਦੌਰਾ ਪਿਆ ਅਤੇ ਬਠਿੰਡਾ ਦੇ ਹਸਪਤਾਲ ਵਿਚ ਉਸਨੇ ਇਲਾਜ ਦੌਰਾਨ ਦਮ ਤੋੜ ਦਿੱਤਾ।

RELATED ARTICLES
POPULAR POSTS