ਰਾਜੇਵਾਲ ਬੋਲੇ, ਅਗਲੀ ਰਣਨੀਤੀ ਬਾਰੇ 15 ਜਨਵਰੀ ਤੋਂ ਬਾਅਦ ਦੱਸਾਂਗੇ
ਚੰਡੀਗੜ੍ਹ, ਬਿਊਰੋ ਨਿਊਜ਼
ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਸਪੱਸ਼ਟ ਕੀਤਾ ਕਿ ਕਿਸਾਨ 26 ਜਨਵਰੀ ਨੂੰ ਦਿੱਲੀ ਦੀਆਂ ਸਰਹੱਦਾਂ ‘ਤੇ ਹੀ ਟਰੈਕਟਰ ਪਰੇਡ ਕਰਨਗੇ। ਜਿਸ ਵਿਚ ਵੱਡੀ ਗਿਣਤੀ ਵਿਚ ਕਿਸਾਨ ਟਰੈਕਟਰ ਟਰਾਲੀਆਂ ਲੈ ਕੇ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ 26 ਜਨਵਰੀ ਨੂੰ ਲੈ ਕੇ ਲਾਲ ਕਿਲ੍ਹੇ ‘ਤੇ ਝੰਡਾ ਲਹਿਰਾਉਣ, ਸੰਸਦ ‘ਤੇ ਕਬਜ਼ਾ ਕਰਨ ਦੀਆਂ ਗੱਲਾਂ ਸਿਰਫ਼ ਅਫਵਾਹਾਂ ਹਨ ਤੇ ਇਹ ਕਿਸਾਨ ਅੰਦੋਲਨ ਨੂੰ ਬਦਨਾਮ ਕਰਨ ਦੀਆਂ ਸਜਿਸ਼ਾਂ ਹਨ। ਰਾਜੇਵਾਲ ਨੇ ਅੱਜ ਇਕ ਪੱਤਰ ਲਿਖ ਕੇ ਇਸ ਤਰ੍ਹਾਂ ਦੇ ਭੜਕਾਊ ਪ੍ਰਚਾਰ ਤੋਂ ਕਿਸਾਨਾਂ ਤੇ ਉਨ੍ਹਾਂ ਵਿਅਕਤੀਆਂ ਨੂੰ ਬਚਣ ਲਈ ਕਿਹਾ ਹੈ ਜੋ ਅੰਦੋਲਨ ‘ਚ ਕਿਸਾਨਾਂ ਨਾਲ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਚਾਰ ਮਹੀਨਿਆਂ ਤੋਂ ਕਿਸਾਨਾਂ ਦਾ ਅੰਦੋਲਨ ਸ਼ਾਂਤੀਪੂਰਨ ਰਿਹਾ ਹੈ ਤੇ ਹੁਣ ਸਰਕਾਰੀ ਏਜੰਸੀਆਂ ਇਸ ਤਰ੍ਹਾਂ ਦੇ ਭਰਮ ਫੈਲਾ ਰਹੀਆਂ ਹਨ। ਰਾਜੇਵਾਲ ਨੇ ਕਿਹਾ ਕਿ 26 ਜਨਵਰੀ ਨੂੰ ਸਾਡਾ ਕੀ ਪ੍ਰੋਗਰਾਮ ਹੋਵੇਗਾ, ਇਸ ਬਾਰੇ 15 ਜਨਵਰੀ ਤੋਂ ਬਾਅਦ ਹੀ ਦੱਸਿਆ ਜਾਵੇਗਾ।
Check Also
ਐਡਵੋਕੇਟ ਧਾਮੀ ਨੇ ਵਕਫ ਸੋਧ ਬਿਲ ’ਤੇ ਦਿੱਤਾ ਵੱਡਾ ਬਿਆਨ
ਕਿਹਾ : ਕੇਂਦਰ ਸਰਕਾਰ ਘੱਟ ਗਿਣਤੀਆਂ ਦੇ ਮਾਮਲਿਆਂ ’ਚ ਕਰ ਰਹੀ ਹੈ ਦਖਲਅੰਦਾਜ਼ੀ ਅੰਮਿ੍ਰਤਸਰ/ਬਿਊਰੋ ਨਿਊਜ਼ …