21.2 C
Toronto
Thursday, September 17, 2026
spot_img
Homeਹਫ਼ਤਾਵਾਰੀ ਫੇਰੀਭੁਪਿੰਦਰ ਸਿੰਘ ਮਾਨ ਨੇ ਦਿੱਤਾ ਅਸਤੀਫਾ

ਭੁਪਿੰਦਰ ਸਿੰਘ ਮਾਨ ਨੇ ਦਿੱਤਾ ਅਸਤੀਫਾ

ਭੁਪਿੰਦਰ ਸਿੰਘ ਮਾਨ ਨੇ ਦਿੱਤਾ ਅਸਤੀਫਾਚੰਡੀਗੜ੍ਹ : ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਅਤੇ ਸਰਕਾਰ ਵਿਚ ਸਹਿਮਤੀ ਕਰਾਉਣ ਲਈ ਸੁਪਰੀਮ ਕੋਰਟ ਦੀ ਕੋਸ਼ਿਸ਼ ਨੂੰ ਝਟਕਾ ਲੱਗਾ ਹੈ। ਸੁਪਰੀਮ ਕੋਰਟ ਨੇ ਚਾਰ ਮੈਂਬਰੀ ਕਮੇਟੀ ਦਾ ਗਠਨ ਕੀਤਾ ਸੀ, ਜੋ ਦੋਵੇਂ ਪੱਖਾਂ ਵਿਚ ਪੁਲ ਦਾ ਕੰਮ ਕਰੇਗੀ ਪਰ ਵੀਰਵਾਰ ਨੂੰ ਚਾਰ ਮੈਂਬਰਾਂ ਵਿਚੋਂ ਇਕ ਭੁਪਿੰਦਰ ਸਿੰਘ ਮਾਨ ਨੇ ਆਪਣਾ ਨਾਂ ਵਾਪਸ ਲੈ ਲਿਆ ਹੈ। ਇਸ ਦੇ ਨਾਲ ਹੀ 15 ਜਨਵਰੀ ਨੂੰ ਹੋਣ ਵਾਲੀ ਗੱਲਬਾਤ ‘ਤੇ ਸਸਪੈਂਸ ਹੋਰ ਗੰਭੀਰ ਹੋ ਗਏ ਹਨ। ਇਸੇ ਦੌਰਾਨ ਭੁਪਿੰਦਰ ਸਿੰਘ ਮਾਨ ਨੇ ਕਿਹਾ ਕਿ ਉਹ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਤਿੰਨ ਖੇਤੀ ਕਾਨੂੰਨਾਂ ‘ਤੇ ਸੁਪਰੀਮ ਕੋਰਟ ਵੱਲੋਂ ਬਣਾਈ ਚਾਰ ਮੈਂਬਰੀ ਕਮੇਟੀ ਵਿਚ ਹੋਈ ਚੋਣ ਲਈ ਸੁਪਰੀਮ ਕੋਰਟ ਦਾ ਧੰਨਵਾਦ ਕਰਦੇ ਹਨ ਪਰ ਉਹ ਕਿਸਾਨਾਂ ਨਾਲ ਹੋ ਰਹੇ ਧੱਕੇ ਨੂੰ ਬਰਦਾਸ਼ਤ ਨਹੀਂ ਕਰ ਸਕਦੇ। ਮਾਨ ਨੇ ਕਿਹਾ ਕਿ ਉਹ ਇਸ ਕਮੇਟੀ ਤੋਂ ਵੱਖ ਹੁੰਦੇ ਹਨ ਅਤੇ ਹਮੇਸ਼ਾਂ ਪੰਜਾਬ ਅਤੇ ਕਿਸਾਨਾਂ ਨਾਲ ਖੜ੍ਹੇ ਰਹਿਣਗੇ। ਸੁਪਰੀਮ ਕੋਰਟ ਵਲੋਂ ਬਣਾਈ ਚਾਰ ਮੈਂਬਰੀ ਕਮੇਟੀ ਵਿਚ ਭੁਪਿੰਦਰ ਸਿੰਘ ਮਾਨ ਤੋਂ ਇਲਾਵਾ ਪ੍ਰਮੋਦ ਕੁਮਾਰ ਜੋਸ਼ੀ, ਅਸ਼ੋਕ ਗੁਲਾਟੀ ਅਤੇ ਅਨਿਲ ਘਨਵਟ ਸ਼ਾਮਲ ਹਨ।

RELATED ARTICLES
POPULAR POSTS