21.1 C
Toronto
Thursday, September 10, 2026
spot_img
Homeਭਾਰਤਧਰਮਿੰਦਰ ਤੇ ਹੇਮਾ ਮਾਲਿਨੀ ਦੇ ਕਿਸਾਨਾਂ ਪ੍ਰਤੀ ਸੁਰ ਵੱਖਰੇ - ਵੱਖਰੇ

ਧਰਮਿੰਦਰ ਤੇ ਹੇਮਾ ਮਾਲਿਨੀ ਦੇ ਕਿਸਾਨਾਂ ਪ੍ਰਤੀ ਸੁਰ ਵੱਖਰੇ – ਵੱਖਰੇ

ਧਰਮਿੰਦਰ ਤੇ ਹੇਮਾ ਮਾਲਿਨੀ ਦੇ ਕਿਸਾਨਾਂ ਪ੍ਰਤੀ ਸੁਰ ਵੱਖਰੇ – ਵੱਖਰੇਕਿਸਾਨਾਂ ਨੂੰ ਪਤਾ ਹੀ ਨਹੀਂ ਉਹ ਕੀ ਚਾਹੁੰਦੇ ਹਨ : ਹੇਮਾ ਮਾਲਿਨੀ
ਮਥੁਰਾ/ਬਿਊਰੋ ਨਿਊਜ਼ : ਫਿਲਮੀ ਖੇਤਰ ਦੀਆਂ ਦਿੱਗਜ਼ ਸ਼ਖ਼ਸੀਅਤਾਂ ਧਰਮਿੰਦਰ ਅਤੇ ਹੇਮਾ ਮਾਲਿਨੀ, ਜੋ ਪਤੀ ਪਤਨੀ ਹਨ ਅਤੇ ਉਨ੍ਹਾਂ ਦੇ ਸੁਰ ਕਿਸਾਨੀ ਸੰਘਰਸ਼ ਨੂੰ ਲੈ ਕੇ ਵੱਖਰੇ ਵੱਖਰੇ ਹਨ। ਧਰਮਿੰਦਰ ਹੋਰਾਂ ਨੇ ਤਾਂ ਕਿਸਾਨੀ ਸੰਘਰਸ਼ ਦੀ ਹਮਾਇਤ ਕੀਤੀ ਸੀ ਅਤੇ ਖੇਤੀ ਕਾਨੂੰਨ ਰੱਦ ਕਰਨ ਦੀ ਗੱਲ ਕਹੀ ਸੀ। ਇਸਦੇ ਉਲਟ ਧਰਮਿੰਦਰ ਦੀ ਪਤਨੀ ਹੇਮਾ ਮਾਲਿਨੀ ਨੇ ਵਿਰੋਧੀ ਧਿਰ ‘ਤੇ ਕਿਸਾਨਾਂ ਨੂੰ ਭੜਕਾਉਣ ਦਾ ਦੋਸ਼ ਲਗਾਇਆ ਹੈ। ਭਾਜਪਾ ਦੀ ਸੰਸਦ ਮੈਂਬਰ ਹੇਮਾ ਮਾਲਿਨੀ ਨੇ ਕਿਹਾ ਕਿ ਨਵੇਂ ਖੇਤੀ ਕਾਨੂੰਨਾਂ ਵਿਚ ਕੋਈ ਕਮੀ ਨਹੀਂ ਹੈ ਪਰ ਵਿਰੋਧੀ ਧਿਰ ਦੇ ਬਹਿਕਾਵੇ ‘ਚ ਆ ਕੇ ਕਿਸਾਨ ਅੰਦੋਲਨ ਕਰ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਅੰਦੋਲਨਕਾਰੀ ਕਿਸਾਨ ਜਾਣਦੇ ਨਹੀਂ ਹਨ ਕਿ ਉਹ ਚਾਹੁੰਦੇ ਕੀ ਹਨ? ਤੇ ਖੇਤੀ ਕਾਨੂੰਨਾਂ ਵਿਚ ਕੀ ਮੁਸ਼ਕਲਾਂ ਹਨ। ਹੇਮਾ ਨੇ ਕਿਹਾ ਕਿ ਪੰਜਾਬ ਵਿੱਚ (ਮੋਬਾਈਲ) ਟਾਵਰਾਂ ਦੀ ਭੰਨਤੋੜ ‘ਚੰਗੀ ਗੱਲ ਨਹੀਂ ਹੈ’। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਬਹੁਤ ਨੁਕਸਾਨ ਹੋਇਆ ਹੈ। ਹੇਮਾ ਨੇ ਕਿਹਾ ਕਿ ਸਰਕਾਰ ਨੇ ਕਿਸਾਨਾਂ ਨੂੰ ਵਾਰ-ਵਾਰ ਗੱਲਬਾਤ ਲਈ ਸੱਦਿਆ ਹੈ, ਪਰ ਉਨ੍ਹਾਂ ਕੋਲ ਆਪਣਾ ਏਜੰਡਾ ਵੀ ਨਹੀਂ ਹੈ। ਹੇਮਾ ਮਾਲਿਨੀ ਦੇ ਇਸ ਬਿਆਨ ਤੋਂ ਬਾਅਦ ਕਿਸਾਨਾਂ ਵਿਚਕਾਰ ਧਰਮਿੰਦਰ ਦੇ ਪਰਿਵਾਰ ਪ੍ਰਤੀ ਨਾਰਾਜ਼ਗੀ ਹੋਰ ਵਧ ਸਕਦੀ ਹੈ। ਕਿਉਂਕਿ ਗੁਰਦਾਸਪੁਰ ਤੋਂ ਭਾਜਪਾ ਦੇ ਸੰਸਦ ਮੈਂਬਰ ਸੰਨੀ ਦਿਉਲ ਵੀ ਖੇਤੀ ਕਾਨੂੰਨਾਂ ਦੇ ਸਮਰਥਨ ‘ਚ ਗੱਲ ਕਰ ਚੁੱਕੇ ਹਨ।

RELATED ARTICLES
POPULAR POSTS