ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਇਕ ਦਿਨ ਮਗਰੋਂ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲੇ। ਜਾਣਕਾਰੀ ਮਿਲੀ ਹੈ ਕਿ ਮੋਦੀ-ਚੌਟਾਲਾ ਮੁਲਾਕਾਤ ਦੌਰਾਨ ਮੌਜੂਦਾ ਸਿਆਸੀ ਹਾਲਾਤ ਤੇ ਕਿਸਾਨ ਅੰਦੋਲਨ ਨੂੰ ਲੈ ਕੇ ਹਰਿਆਣਾ ‘ਚ ਅਮਨ ਤੇ ਕਾਨੂੰਨ ਦੀ ਸਥਿਤੀ ਬਾਰੇ ਵੀ ਚਰਚਾ ਹੋਈ ਹੈ। ਜ਼ਿਕਰਯੋਗ ਹੈ ਕਿ ਕੇਂਦਰੀ ਮੰਤਰੀ ਅਮਿਤ ਸ਼ਾਹ ਨੂੰ ਮਿਲਣ ਮਗਰੋਂ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਤੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਮੀਡੀਆ ਅੱਗੇ ਦਾਅਵਾ ਕੀਤਾ ਸੀ ਕਿ ਉਨ੍ਹਾਂ ਦੀ ਗੱਠਜੋੜ ਸਰਕਾਰ ਦੇ ਭਵਿੱਖ ਨੂੰ ਲੈ ਕੇ ਕੋਈ ਖ਼ਤਰਾ ਨਹੀਂ ਹੈ ਤੇ ਸਰਕਾਰ ਆਪਣੀ ਮਿਆਦ ਪੂਰੀ ਕਰੇਗੀ। ਸ਼ਾਹ ਨਾਲ ਮੀਟਿੰਗ ਮਗਰੋਂ ਦੋਵਾਂ ਆਗੂਆਂ ਨੇ 26 ਜਨਵਰੀ ਨੂੰ ਗਣਤੰਤਰ ਦਿਹਾੜੇ ਮੌਕੇ ਅਮਨ ਤੇ ਕਾਨੂੰਨ ਦੀ ਸਥਿਤੀ ਬਾਰੇ ਚਰਚਾ ਕੀਤੇ ਜਾਣ ਦਾ ਦਾਅਵਾ ਕੀਤਾ ਸੀ।
Check Also
ਡੈਨਮਾਰਕ ਦੀ ਵਿਕਟੋਰੀਆ ਬਣੀ ਮਿਸ ਯੂਨੀਵਰਸ
ਭਾਰਤ ਦੀ ਰੀਆ ਸਿੰਘਾ ਸਿਖਰਲੀਆਂ 30 ਸੁੰਦਰੀਆਂ ਵਿੱਚ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਡੈਨਮਾਰਕ ਦੀ …