-16 C
Toronto
Saturday, January 24, 2026
spot_img
Homeਭਾਰਤਹੰਸ ਰਾਜ ਹੰਸ ਨੂੰ ਦਿੱਲੀ ਦੀ ਅਦਾਲਤ ਵਲੋਂ ਸੰਮਨ

ਹੰਸ ਰਾਜ ਹੰਸ ਨੂੰ ਦਿੱਲੀ ਦੀ ਅਦਾਲਤ ਵਲੋਂ ਸੰਮਨ

ਨਵੀਂ ਦਿੱਲੀ : ਦਿੱਲੀ ਦੀ ਇਕ ਅਦਾਲਤ ਵਲੋਂ ਪੰਜਾਬੀ ਗਾਇਕ ਅਤੇ ਭਾਜਪਾ ਦੇ ਲੋਕ ਸਭਾ ਮੈਂਬਰ ਹੰਸ ਰਾਜ ਹੰਸ ਨੂੰ ਚੋਣ ਹਲਫ਼ਨਾਮਿਆਂ ਵਿਚ ਕਥਿਤ ਤੌਰ ‘ਤੇ ਗ਼ਲਤ ਜਾਣਕਾਰੀ ਦੇਣ ਦੇ ਮਾਮਲੇ ‘ਚ ਸੰਮਨ ਜਾਰੀ ਕੀਤੇ ਗਏ ਹਨ। ਵਧੀਕ ਚੀਫ਼ ਮੈਟਰੋਪੁਲੀਟਨ ਮੈਜਿਸਟ੍ਰੇਟ ਧਰਮਿੰਦਰ ਸਿੰਘ ਨੇ ਦਿੱਲੀ ਪੁਲਿਸ ਵਲੋਂ 12 ਜਨਵਰੀ ਨੂੰ ਜਨ ਪ੍ਰਤੀਨਿਧਤਾ ਐਕਟ ਤਹਿਤ ਦਾਇਰ ਕੀਤੇ ਦੋਸ਼ ਪੱਤਰ ਦਾ ਨੋਟਿਸ ਲੈਂਦਿਆਂ ਹੰਸ ਰਾਜ ਹੰਸ ਨੂੰ 18 ਜਨਵਰੀ ਲਈ ਸੰਮਨ ਭੇਜੇ ਹਨ। ਦਿੱਲੀ ਪੁਲਿਸ ਨੇ ਹੰਸ ਰਾਜ ਹੰਸ ਖ਼ਿਲਾਫ਼ ਉਸ ਦੀ ਵਿੱਦਿਅਕ ਯੋਗਤਾ ਅਤੇ ਉਸਦੇ ਤੇ ਪਰਿਵਾਰਕ ਮੈਂਬਰਾਂ ਦੀ ਟੈਕਸ ਦੇਣਦਾਰੀਆਂ ਸਬੰਧੀ ਅਸਪਸ਼ਟ ਜਾਣਕਾਰੀ ਮੁਹੱਈਆ ਕਰਵਾਉਣ ਸਬੰਧੀ ਦੋਸ਼ ਪੱਤਰ ਦਾਖ਼ਲ ਕੀਤਾ ਸੀ। ਅਦਾਲਤ ਨੇ ਇਸ ਸਬੰਧੀ ਜਾਂਚ ਅਧਿਕਾਰੀ ਨੂੰ ਵੀ ਨੋਟਿਸ ਜਾਰੀ ਕਰਕੇ ਅੱਗੇ ਦੀ ਜਾਂਚ ਸਬੰਧੀ ਰਿਪੋਰਟ ਦਾਇਰ ਕਰਨ ਲਈ ਕਿਹਾ ਹੈ।

RELATED ARTICLES
POPULAR POSTS