Breaking News
Home / ਭਾਰਤ / ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਖਿਲਾਫ 26 ਜਨਵਰੀ ਲਈ ਤਿਆਰੀ ਖਿੱਚਣ ਦਾ ਹੋਕਾ

ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਖਿਲਾਫ 26 ਜਨਵਰੀ ਲਈ ਤਿਆਰੀ ਖਿੱਚਣ ਦਾ ਹੋਕਾ

ਲੜੀਵਾਰ ਭੁੱਖ ਹੜਤਾਲ ਦਾ ਸਿਲਸਿਲਾ ਵੀ ਲਗਾਤਾਰ ਜਾਰੀ
ਨਵੀਂ ਦਿੱਲੀ : ਦਿੱਲੀ ਦੇ ਚਾਰ ਮੁੱਖ ਮਾਰਗਾਂ ‘ਤੇ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਸੰਘਰਸ਼ ਦੌਰਾਨ ਲੜੀਵਾਰ ਭੁੱਖ ਹੜਤਾਲਾਂ ‘ਚ ਹੁਣ 11 ਤੋਂ ਵੱਧ ਕਿਸਾਨਾਂ ਜਾਂ ਉਨ੍ਹਾਂ ਦੇ ਹਮਾਇਤੀਆਂ ਵੱਲੋਂ ਸ਼ਮੂਲੀਅਤ ਕੀਤੀ ਜਾ ਰਹੀ ਹੈ। ਸਿੰਘੂ ਬਾਰਡਰ ਦੇ ਮੋਰਚੇ ਵਿੱਚ 20 ਤੋਂ ਵੱਧ ਵਿਅਕਤੀਆਂ ਨੇ ਲੜੀਵਾਰ ਭੁੱਖ ਹੜਤਾਲ ਵਿੱਚ ਸ਼ਾਮਲ ਹੋ ਕੇ ਕਾਲੇ ਕਾਨੂੰਨਾਂ ਦਾ ਵਿਰੋਧ ਕੀਤਾ। ਇਸੇ ਤਰ੍ਹਾਂ ਟਿਕਰੀ ਬਾਰਡਰ ‘ਤੇ 11 ਕਿਸਾਨਾਂ ਨੇ ਭੁੱਖ ਹੜਤਾਲ ਵਿੱਚ ਸ਼ਾਮਲ ਹੋ ਕੇ ਕਿਸਾਨ ਏਕਤਾ ਦਾ ਮੁਜ਼ਾਹਰਾ ਕੀਤਾ ਕਿਉਂਕਿ ਇਨ੍ਹਾਂ ਵਿੱਚ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਨੁਮਾਇੰਦੇ ਸ਼ਾਮਲ ਹਨ। ਬੁਲਾਰਿਆਂ ਨੇ ਖੇਤੀ ਕਾਨੂੰਨਾਂ ਦੀ ਖ਼ਿਲਾਫ਼ਤ ਕੀਤੀ ਅਤੇ 26 ਜਨਵਰੀ ਦੇ ਮਾਰਚ ਲਈ ਤਿਆਰੀ ਖਿੱਚਣ ਦਾ ਹੋਕਾ ਦਿੱਤਾ। ਪਲਵਲ ‘ਚ ਇਕੱਠੇ ਹੋਏ ਕਿਸਾਨਾਂ ਨੇ ਲੋਹੜੀ ਬਾਲੀ ਤੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਵਿਰੋਧ ਕੀਤਾ। ਇੱਥੇ ਸਥਾਨਕ ਕਿਸਾਨਾਂ ਵੱਲੋਂ ਵੀ ਮੱਧ ਪ੍ਰਦੇਸ਼ ਦੇ ਕਿਸਾਨਾਂ ਦਾ ਸਾਥ ਦਿੱਤਾ ਗਿਆ। ਪਲਵਲ ਤੇ ਫਰੀਦਾਬਾਦ ਦੇ ਵੱਖ-ਵੱਖ ਗੁਰਦੁਆਰਿਆਂ ਦੇ ਅਹੁਦੇਦਾਰ ਵੀ ਧਰਨੇ ਨੂੰ ਹਮਾਇਤ ਦੇ ਚੁੱਕੇ ਹਨ। ਗਾਜ਼ੀਪੁਰ ‘ਚ ਕਿਸਾਨਾਂ ਨੇ ਲੋਹੜੀ ਦੇ ਰੂਪ ‘ਚ ਖੇਤੀ ਕਾਨੂੰਨਾਂ ਦੇ ਭੁੱਗੇ ਸਾੜੇ। ਉੱਤਰਾਖੰਡ ਤੇ ਉੱਤਰ ਪ੍ਰਦੇਸ਼ ਤੋਂ ਆਏ ਕਿਸਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।

Check Also

ਇਲੈਕਸ਼ਨ ਕਮਿਸ਼ਨ ਨੇ ਪੀਐਮ ਮੋਦੀ ਦੀ ਸਪੀਚ ਦੇ ਖਿਲਾਫ ਜਾਂਚ ਕੀਤੀ ਸ਼ੁਰੂ

ਪੀਐਮ ਨੇ ਕਿਹਾ ਸੀ ਕਿ ਕਾਂਗਰਸ ਸੱਤਾ ’ਚ ਆਈ ਤਾਂ ਲੋਕਾਂ ਦੀ ਜਾਇਦਾਦ ਮੁਸਲਮਾਨਾਂ ’ਚ …