ਕੈਪਟਨ ਅਮਰਿੰਦਰ ਪਟਿਆਲਾ ‘ਚ ਲਹਿਰਾਉਣਗੇ ਕੌਮੀ ਝੰਡਾ
ਚੰਡੀਗੜ੍ਹ : ਗਣਤੰਤਰ ਦਿਵਸ ਮੌਕੇ ਤਿਰੰਗਾ ਲਹਿਰਾਉਣ ਸਬੰਧੀ ਜਾਰੀ ਪ੍ਰੋਗਰਾਮ ਅਨੁਸਾਰ ਸੂਬਾ ਪੱਧਰੀ ਗਣਤੰਤਰ ਦਿਵਸ ਐਸ.ਏ.ਐਸ. ਨਗਰ (ਮੁਹਾਲੀ) ਵਿਖੇ ਮਨਾਇਆ ਜਾਵੇਗਾ, ਜਿਥੇ ਪੰਜਾਬ ਦੇ ਗਵਰਨਰ ਵੀ.ਪੀ. ਸਿੰਘ ਬਦਨੌਰ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ, ਜਦਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਪਟਿਆਲਾ ਵਿਖੇ ਕੌਮੀ ਝੰਡਾ ਲਹਿਰਾਉਣਗੇ। ਸਰਕਾਰੀ ਅਧਿਕਾਰੀ ਨੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਐਸ.ਬੀ.ਐਸ. ਨਗਰ, ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਫਿਰੋਜ਼ਪੁਰ ਵਿਖੇ ਤਿਰੰਗਾ ਲਹਿਰਾਉਣਗੇ। ਇਸੇ ਤਰ੍ਹਾਂ ਕੈਬਨਿਟ ਮੰਤਰੀਆਂ ਵਿਚ ਸਥਾਨਕ ਸਰਕਾਰ ਮੰਤਰੀ ਬ੍ਰਹਮ ਮਹਿੰਦਰਾ ਰੋਪੜ ਵਿਖੇ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਸ੍ਰੀ ਮੁਕਤਸਰ ਸਾਹਿਬ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਸਾਧੂ ਸਿੰਘ ਧਰਮਸੋਤ ਬਠਿੰਡਾ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਤਰਨਤਾਰਨ ਵਿਖੇ, ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਹੁਸ਼ਿਆਰਪੁਰ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਅਰੁਨਾ ਚੌਧਰੀ ਜਲੰਧਰ, ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਰਜ਼ੀਆ ਸੁਲਤਾਨਾ ਮੋਗਾ, ਮੈਡੀਕਲ ਸਿੱਖਿਆ ਤੇ ਖੋਜ ਬਾਰੇ ਮੰਤਰੀ ਓਮ ਪ੍ਰਕਾਸ਼ ਸੋਨੀ ਕਪੂਰਥਲਾ, ਖੇਡਾਂ ਤੇ ਯੁਵਕ ਮਾਮਲੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਅੰਮ੍ਰਿਤਸਰ, ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਸੰਗਰੂਰ, ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਗੁਰਦਾਸਪੁਰ ਵਿਖੇ, ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਲੁਧਿਆਣਾ, ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਬਰਨਾਲਾ, ਲੋਕ ਨਿਰਮਾਣ ਤੇ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਮਾਨਸਾ, ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਪਠਾਨਕੋਟ ਅਤੇ ਖੁਰਾਕ ਤੇ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਭਾਰਤ ਭੂਸ਼ਣ ਆਸ਼ੂ ਫ਼ਤਿਹਗੜ੍ਹ ਸਾਹਿਬ ਵਿਖੇ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ।
Home / ਪੰਜਾਬ / ਗਣਤੰਤਰ ਦਿਵਸ ਮੌਕੇ ਸੂਬਾ ਪੱਧਰੀ ਸਮਾਗਮ ‘ਚ ਰਾਜਪਾਲ ਵੀਪੀ ਸਿੰਘ ਬਦਨੌਰ ਮੋਹਾਲੀ ਵਿਖੇ ਲਹਿਰਾਉਣਗੇ ਤਿਰੰਗਾ
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …