ਪੰਜਾਬ ਸਰਕਾਰ 16 ਜਨਵਰੀ ਨੂੰ 110 ਥਾਵਾਂ ‘ਤੇ ਹੈਲਥ ਕੇਅਰ ਵਰਕਰਾਂ (ਐਚ.ਸੀ.ਡਬਲਯੂ) ਦੇ ਟੀਕਾਕਰਨ ਲਈ ਪੂਰੀ ਤਰਾਂ ਤਿਆਰ ਹੈ। ਲਾਭਪਾਤਰੀ ਨੂੰ 28 ਦਿਨਾਂ ਦੇ ਫ਼ਰਕ ਨਾਲ ਦੋ ਖ਼ੁਰਾਕਾਂ ਦਿੱਤੀਆਂ ਜਾਣਗੀਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਟੀਕਾਕਰਨ ਦੀ ਸ਼ੁਰੂਆਤ ਲਈ ਹਰੇਕ ਜ਼ਿਲ੍ਹੇ ਵਿੱਚ 5 ਸਥਾਨਾਂ ਦੀ ਚੋਣ ਕੀਤੀ ਗਈ ਹੈ ਜਿੱਥੇ ਹਰੇਕ ਸਥਾਨ ‘ਤੇ 100 ਲਾਭਪਾਤਰੀਆਂ ਨੂੰ ਟੀਕਾ ਲਗਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਹਸਪਤਾਲ ਐਸ.ਏ.ਐਸ.ਨਗਰ ਤੇ ਜੀ.ਐਮ.ਸੀ. ਅੰਮ੍ਰਿਤਸਰ ਵਿਖੇ ਕੇਂਦਰ ਸਰਕਾਰ ਨਾਲ ਦੋ ਸੈਸ਼ਨ ਸਾਈਟਾਂ ਦਾ ਸਿੱਧਾ ਪ੍ਰਸਾਰਣ/ ਵੈਬਕਾਸਟ ਕੀਤਾ ਜਾਵੇਗਾ। ਵੈਕਸੀਨ ਲਈ ‘ਕੋਲਡ ਚੇਨ’ ਸਬੰਧੀ ਤਿਆਰੀਆਂ ਬਾਰੇ ਵੇਰਵੇ ਦਿੰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਇਸ ਵੇਲੇ ਵੈਕਸੀਨ ਨੂੰ ਸਟੇਟ ਵੈਕਸੀਨ ਸਟੋਰ, ਸੈਕਟਰ -24 ਚੰਡੀਗੜ੍ਹ ਵਿਖੇ ਸਟੋਰ ਕੀਤਾ ਗਿਆ ਹੈ ਅਤੇ ਬਾਅਦ ਵਿਚ, ਇਸ ਵੈਕਸੀਨ ਨੂੰ ਭਾਰਤ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਖੇਤਰੀ, ਜ਼ਿਲ੍ਹਾ ਅਤੇ ਬਲਾਕ ਵੈਕਸੀਨ ਸਟੋਰਾਂ ‘ਤੇ ਉਪਲਬਧ ਕਰਵਾਇਆ ਜਾਵੇਗਾ।
Check Also
ਦ ਗ੍ਰੇਟ ਇੰਡੀਅਨ ਕਪਿਲ ਸ਼ੋਅ ’ਚ ਮੁੜ ਇਕੱਠੇ ਨਜ਼ਰ ਆਉਣਗੇ ਨਵਜੋਤ ਸਿੱਧੂ ਤੇ ਕਪਿਲ ਸ਼ਰਮਾ
ਨਵੇਂ ਸੀਜ਼ਨ ਦਾ ਪਹਿਲਾ ਸ਼ੋਅ 21 ਜੂਨ ਤੋਂ ਹੋ ਰਿਹਾ ਹੈ ਸ਼ੁਰੂ ਅੰਮਿ੍ਰਤਸਰ/ਬਿਊਰੋ ਨਿਊਜ਼ : …