‘ਕੋਵੀਸ਼ੀਲਡ’ ਦੀ ਪਹਿਲੀ ਖੇਪ ਪੰਜਾਬ ਪਹੁੰਚੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਕਰੋਨਾ ਵਾਇਰਸ ਲਈ ਟੀਕਾਕਰਨ ਦੀ ਮੁਹਿੰਮ 16 ਜਨਵਰੀ ਤੋਂ ਸ਼ੁਰੂ ਹੋ ਜਾਵੇਗੀ। ਇਸਦੇ ਚੱਲਦਿਆਂ ਕਰੋਨਾ ਵੈਕਸੀਨ ‘ਕੋਵੀਸ਼ੀਲਡ’ ਦੀ ਪਹਿਲੀ ਖੇਪ ਪੰਜਾਬ ਵਿਚ ਪਹੁੰਚ ਚੁੱਕੀ ਹੈ। ਪੰਜਾਬ ਸਰਕਾਰ ਨੇ 16 ਜਨਵਰੀ ਨੂੰ 110 ਥਾਵਾਂ ‘ਤੇ ਹੈਲਥ ਕੇਅਰ ਵਰਕਰਾਂ (ਐੱਚਸੀਡਬਲਿਊ) ਦੇ ਟੀਕਾਕਰਨ ਲਈ ਹਰ ਤਰ੍ਹਾਂ ਦੇ ਪ੍ਰਬੰਧ ਮੁਕੰਮਲ ਕਰ ਲਏ ਹਨ। ਟੀਕੇ ਦੀਆਂ 20,450 ਵਾਇਲ (ਸ਼ੀਸ਼ੀਆਂ) ਪ੍ਰਾਪਤ ਹੋਈਆਂ ਹਨ ਅਤੇ ਹਰ ਸ਼ੀਸ਼ੀ ਵਿਚ ਟੀਕੇ ਦੀਆਂ 10 ਖੁਰਾਕਾਂ ਹਨ, ਜੋ ਲਾਭਪਾਤਰੀ ਨੂੰ 28 ਦਿਨਾਂ ਦੇ ਫ਼ਰਕ ਨਾਲ ਦੋ ਖ਼ੁਰਾਕਾਂ ਵਿੱਚ ਦਿੱਤੀਆਂ ਜਾਣਗੀਆਂ।
Check Also
ਦਿਲਜੀਤ ਦੋਸਾਂਝ ਨੇ ਫਿਲਮ ‘ਪੰਜਾਬ 95’ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ
ਫਿਲਮ ਅਗਲੇ ਮਹੀਨੇ ਰਿਲੀਜ਼ ਹੋਣ ਦੇ ਸੰਕੇਤ ਦਿੱਤੇ ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬੀ ਸਟਾਰ ਗਾਇਕ …