ਨਵਾਂ ਸ਼ਹਿਰ/ਬਿਊਰੋ ਨਿਊਜ਼ : ਬਹੁਜਨ ਸਮਾਜ ਪਾਰਟੀ (ਬਸਪਾ) ਵੱਲੋਂ ਪੰਜਾਬ ਦੀਆਂ ਨਗਰ ਕੌਂਸਲ ਚੋਣਾਂ ਪਾਰਟੀ ਦੇ ਚੋਣ ਨਿਸ਼ਾਨ ‘ਹਾਥੀ’ ਉਤੇ ਹੀ ਲੜਨ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਆਗੂਆਂ ਵੱਲੋਂ ਪਾਰਟੀ ਪ੍ਰਧਾਨ ਕੁਮਾਰੀ ਮਾਇਆਵਤੀ ਦਾ ਜਨਮ ਦਿਨ ‘ਜਨ ਕਲਿਆਣ ਦਿਵਸ’ ਵਜੋਂ ਮਨਾਉਣ ਦਾ ਫ਼ੈਸਲਾ ਵੀ ਕੀਤਾ ਗਿਆ। ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਨਵਾਂਸ਼ਹਿਰ ‘ਚ ਦੱਸਿਆ ਕਿ ਨਗਰ ਕੌਂਸਲ ਚੋਣਾਂ ਸਬੰਧੀ ਪਾਰਟੀ ਵੱਲੋਂ ਰਣਨੀਤੀ ਬਣਾਈ ਗਈ ਹੈ ਅਤੇ ਉਸੇ ਤਹਿਤ ਆਪਣੇ ਨੁਮਾਇੰਦਿਆਂ ਨੂੰ ਜਿਤਾ ਕੇ ਸੱਤਾ ਦਾ ਸੰਤੁਲਨ ਆਪਣੇ ਹੱਥ ਲੈਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ 15 ਜਨਵਰੀ ਨੂੰ ਪਾਰਟੀ ਸੁਪਰੀਮੋ ਦਾ 65ਵਾਂ ਜਨਮ ਦਿਨ ‘ਜਨ ਕਲਿਆਣ ਦਿਵਸ’ ਵਜੋਂ ਮਨਾਇਆ ਜਾ ਰਿਹਾ ਹੈ। ਇਸ ਪ੍ਰੋਗਰਾਮ ਤਹਿਤ ਪਾਰਟੀ ਦੀਆਂ ਇਕਾਈਆਂ ਵੱਲੋਂ ਆਪਣੀ ਸਮਰੱਥਾ ਅਨੁਸਾਰ ਲੋੜਵੰਦਾਂ ਦੀ ਮਦਦ ਕੀਤੀ ਜਾਵੇਗੀ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਤਾਪ ਬਾਜਵਾ ਨੂੰ ਬੰਬ ਵਾਲੇ ਬਿਆਨ ’ਤੇ ਘੇਰਿਆ
ਬਾਜਵਾ ਖਿਲਾਫ਼ ਬਣਦੀ ਕਾਰਵਾਈ ਕਰਨ ਦੀ ਦਿੱਤੀ ਚੇਤਾਵਨੀ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ …