ਖੇਤੀ ਕਾਨੂੰਨ ਰੱਦ ਹੋਣ ਤਾਂ ਰਾਜੋਆਣਾ ਦੀ ਰਿਹਾਈ ‘ਤੇ ਕੋਈ ਇਤਰਾਜ਼ ਨਹੀਂ
ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਮਾਮਲੇ ‘ਚ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਨੂੰ ਲੈ ਕੇ ਸਿਆਸਤ ਗਰਮਾਈ ਹੋਈ ਹੈ। ਇਸ ਦੌਰਾਨ ਰਵਨੀਤ ਸਿੰਘ ਬਿੱਟੂ ਅਤੇ ਉਨ੍ਹਾਂ ਦੇ ਚਚੇਰੇ ਭਰਾ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਨੇ ਇਕ ਵੱਡਾ ਬਿਆਨ ਦਿੱਤਾ ਹੈ। ਬਿੱਟੂ ਅਤੇ ਕੋਟਲੀ ਦਾ ਕਹਿਣਾ ਹੈ ਕਿ ਜੇ ਕੇਂਦਰ ਸਰਕਾਰ ਤਿੰਨੋਂ ਖੇਤੀ ਸੁਧਾਰ ਕਾਨੂੰਨ ਰੱਦ ਕਰ ਦੇਵੇ ਤਾਂ ਉਨ੍ਹਾਂ ਦੇ ਪਰਿਵਾਰ ਨੂੰ ਰਾਜੋਆਣਾ ਦੀ ਰਿਹਾਈ ‘ਤੇ ਇਤਰਾਜ਼ ਨਹੀਂ ਹੈ।
ਕੋਟਲੀ ਨੇ ਇਹ ਵੀ ਕਿਹਾ ਕਿ ਜੇ ਰਾਜੋਆਣਾ ਮਾਫ਼ੀ ਵੀ ਮੰਗ ਲਵੇ ਤਾਂ ਉਨ੍ਹਾਂ ਨੂੰ ਉਸਦੀ ਰਿਹਾਈ ‘ਤੇ ਕੋਈ ਇਤਰਾਜ਼ ਨਹੀਂ ਹੈ।
ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਜੇ ਕੇਂਦਰ ਸਰਕਾਰ ਤਿੰਨੋਂ ਖੇਤੀ ਕਾਨੂੰਨ ਵਾਪਸ ਲੈ ਲਵੇ ਤਾਂ ਕੋਟਲੀ ਪਰਿਵਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਅਤੇ ਸੀਬੀਆਈ ਨੂੰ ਸਾਰੇ ਕੇਸ ਵਾਪਸ ਲੈਣ ਲਈ ਲਿਖਤ ਵਿਚ ਦੇਣ ਨੂੰ ਤਿਆਰ ਹਨ।
Check Also
ਜ਼ਿਮਨੀ ਚੋਣਾਂ ਜਿੱਤਣ ਮਗਰੋਂ ‘ਆਪ’ ਨੇ ਪਟਿਆਲਾ ਤੋਂ ਸ਼ੁਰੂ ਕੀਤੀ ਧੰਨਵਾਦ ਯਾਤਰਾ
ਪਾਰਟੀ ਪ੍ਰਧਾਨ ਅਮਨ ਅਰੋੜਾ ਦੀ ਅਗਵਾਈ ’ਚ ਅੰਮਿ੍ਰਤਸਰ ਪਹੁੰਚ ਕੇ ਸੰਪੰਨ ਹੋਵੇਗੀ ਧੰਨਵਾਦ ਯਾਤਰਾ ਪਟਿਆਲਾ/ਬਿਊਰੋ …