ਪੰਥਕ ਹੋਕੇ ਤੋਂ ਪਹਿਲਾਂ ਮੰਤਰੀ ਆਸ਼ੂ ਘਰੋਂ ਖਿਸਕੇ
ਲੁਧਿਆਣਾ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਰਿਪੋਰਟ ਅਨੁਸਾਰ ਲਾਪਤਾ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਪਾਵਨ ਸਰੂਪਾਂ ਦੀ ਭਾਲ ਤੇ ਦੋਸ਼ੀਆਂ ਵਿਰੁੱਧ ਕੇਸ ਦਰਜ ਕਰਨ ਦੀ ਮੰਗ ਨੂੰ ਲੈ ਕੇ ਪਿਛਲੇ ਤਕਰੀਬਨ 70 ਦਿਨਾਂ ਤੋਂ ਵਿਰੋਧ ਪ੍ਰਦਰਸ਼ਨ ਜਾਰੀ ਹੈ। ਇਸੇ ਤਹਿਤ ਸਿੱਖ ਸਦਭਾਵਨਾ ਦਲ ਦੇ ਮੁੱਖ ਸੇਵਾਦਾਰ ਬਲਦੇਵ ਸਿੰਘ ਵਡਾਲਾ ਤੇ ਗੁਰਦੁਆਰਾ ਅਕਾਲ ਬੁੰਗਾ ਸਾਹਿਬ ਦੇ ਬਾਬਾ ਫੌਜਾ ਸਿੰਘ ਦੀ ਅਗਵਾਈ ਹੇਠ ਲੁਧਿਆਣਾ ‘ਚ ਸਿੱਖ ਸੰਗਤ ਨੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਘਰ ਦੇ ਬਾਹਰ ਕੀਰਤਨ ਰਾਹੀਂ ਪੰਥਕ ਹੋਕਾ ਦਿੱਤਾ। ਬਾਬਾ ਫੌਜਾ ਸਿੰਘ ਨੇ ਆਖਿਆ ਕਿ ਅਫ਼ਸੋਸ ਦੀ ਗੱਲ ਹੈ ਕਿ ਸਰਕਾਰਾਂ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕ ਗੁਰੂ ਗ੍ਰੰਥ ਸਾਹਿਬ ਦੇ ਅਦਬ ਸਤਿਕਾਰ ਨੂੰ ਲੱਗ ਰਹੀ ਢਾਹ ‘ਤੇ ਚੁੱਪ ਸਾਧੀ ਬੈਠੇ ਹਨ। ਵਡਾਲਾ ਨੇ ਕਿਹਾ ਕਿ ਇਹ ਸਿਆਸੀ ਆਗੂ ਰਾਜ ਕਰਨ ਨੂੰ ਧਰਮ ਸਮਝਦੇ ਹਨ ਪਰ ਇਨਸਾਫ਼ ਦੇਣ ਵਾਲੇ ਆਪਣੇ ਫਰਜ਼ ਤੋਂ ਭੱਜ ਰਹੇ ਹਨ। ਇਸੇ ਦੌਰਾਨ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਘਰ ਬਾਹਰ ਪੰਥਕ ਹੋਕਾ ਦੇਣ ਪੁੱਜੇ ਬਲਦੇਵ ਸਿੰਘ ਵਡਾਲਾ ਅਤੇ ਬਾਬਾ ਫੌਜਾ ਸਿੰਘ ਦੇ ਆਉਣ ਤੋਂ ਪਹਿਲਾਂ ਹੀ ਮੰਤਰੀ ਆਸ਼ੂ ਘਰੋਂ ਪ੍ਰੋਗਰਾਮ ਲਈ ਨਿਕਲ ਗਏ। ਉਨ੍ਹਾਂ ਦੀ ਪਤਨੀ ਮਮਤਾ ਆਸ਼ੂ ਨੇ ਘਰ ਦੇ ਬਾਹਰ ਖੜ੍ਹੇ ਹੋ ਕੇ ਸਮਾਗਮ ਤੇ ਹੋਕੇ ਨੂੰ ਸੁਣਿਆ।
Check Also
ਸ਼ੋ੍ਰਮਣੀ ਅਕਾਲੀ ਦਲ ਦਾ ਪ੍ਰਧਾਨ ਬਣਨ ਤੋਂ ਬਾਅਦ ਬੋਲੇ ਸੁਖਬੀਰ ਬਾਦਲ
ਕਿਹਾ : ਅਕਾਲੀ ਦਲ ਕਿਸੇ ਪਰਿਵਾਰ ਦੀ ਪਾਰਟੀ ਨਹੀਂ ਸਗੋਂ ਇਹ ਪੰਜਾਬ ਦੀ ਅਸਲ ਪਾਰਟੀ …