7 C
Toronto
Friday, October 24, 2025
spot_img
Homeਪੰਜਾਬਅਭੇ ਚੌਟਾਲਾ ਨੇ ਸਪੀਕਰ ਨੂੰ ਭੇਜਿਆ ਅਸਤੀਫਾ

ਅਭੇ ਚੌਟਾਲਾ ਨੇ ਸਪੀਕਰ ਨੂੰ ਭੇਜਿਆ ਅਸਤੀਫਾ

ਕਿਹਾ – 26 ਜਨਵਰੀ ਤੱਕ ਖੇਤੀ ਕਾਨੂੰਨ ਵਾਪਸ ਨਾ ਹੋਏ ਤਾਂ ਅਸਤੀਫਾ ਸਵੀਕਾਰ ਕਰ ਲਿਆ ਜਾਵੇ
ਚੰਡੀਗੜ੍ਹ : ਇੰਡੀਅਨ ਨੈਸ਼ਨਲ ਲੋਕ ਦਲ ਦੇ ਏਲਨਾਬਾਦ ਤੋਂ ਵਿਧਾਇਕ ਅਤੇ ਪਾਰਟੀ ਦੇ ਜਨਰਲ ਸਕੱਤਰ ਅਭੈ ਸਿੰਘ ਚੌਟਾਲਾ ਨੇ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਨੂੰ ਚਿੱਠੀ ਲਿਖੀ ਹੈ ਕਿ ਜੇ 26 ਜਨਵਰੀ ਤੱਕ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕੀਤਾ ਜਾਂਦਾ ਤਾਂ ਇਸ ਚਿੱਠੀ ਨੂੰ ਉਨ੍ਹਾਂ ਦਾ ਅਸਤੀਫ਼ਾ ਸਮਝਿਆ ਜਾਏ। ਅਭੈ ਸਿੰਘ ਚੌਟਾਲਾ ਅੱਜ ਸਿਰਸਾ ਦੇ ਦਰਜਨਾਂ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਖੇਤੀ ਕਾਨੂੰਨਾਂ ਖ਼ਿਲਾਫ਼ ਲਾਮਬੰਦ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨੇ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਨੂੰ ਚਿੱਠੀ ਲਿਖੀ ਜਿਸ ਵਿੱਚ ਖੇਤੀ ਕਾਨੂੰਨਾਂ ਨੂੰ ਰੱਦ ਕੀਤੇ ਜਾਣ ਦੀ ਮੰਗ ਕੀਤੀ ਗਈ ਹੈ। ਅਭੈ ਚੌਟਾਲਾ ਨੇ ਕਿਹਾ ਕਿ ਚੌਧਰੀ ਦੇਵੀ ਲਾਲ ਨੇ ਹਮੇਸ਼ਾ ਕਿਸਾਨਾਂ ਲਈ ਸੰਘਰਸ਼ ਕੀਤਾ ਹੈ ਅਤੇ ਹੁਣ ਫਿਰ ਦੇਸ਼ ਵਿਚ ਪਹਿਲਾਂ ਵਾਲੀਆਂ ਸਮੱਸਿਆਵਾਂ ਖੜ੍ਹੀਆਂ ਹੋ ਰਹੀਆਂ ਹਨ। ਧਿਆਨ ਰਹੇ ਕਿ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਕਿਸਾਨ 7 ਹਫਤਿਆਂ ਤੋਂ ਦਿੱਲੀ ਦੀਆਂ ਸਰਹੱਦਾਂ ‘ਤੇ ਸੰਘਰਸ਼ ਕਰ ਰਹੇ ਹਨ।
ਜ਼ਿਕਰਯੋਗ ਹੈ ਕਿ ਇੰਡੀਅਨ ਨੈਸ਼ਨਲ ਲੋਕ ਦਲ ਦੇ ਮੁੱਖ ਜਨਰਲ ਸਕੱਤਰ ਤੇ ਏਲਨਾਬਾਦ ਦੇ ਵਿਧਾਇਕ ਅਭੈ ਸਿੰਘ ਚੌਟਾਲਾ ਨੇ ਸੋਮਵਾਰ ਨੂੰ ਵਿਧਾਨ ਸਭਾ ਦੇ ਸਪੀਕਰ ਗਿਆਨ ਚੰਦ ਗੁਪਤਾ ਨੂੰ ਈਮੇਲ ਭੇਜ ਕੇ ਕਿਸਾਨ ਅੰਦੋਲਨ ਨੂੰ ਲੈ ਕੇ ਵਿਧਾਨ ਸਭਾ ਤੋਂ ਆਪਣੇ ਅਸਤੀਫ਼ੇ ਬਾਰੇ ਇਕ ਪੱਤਰ ਭੇਜਿਆ ਹੈ। ਚੌਟਾਲਾ ਨੇ ਕਿਹਾ ਕੇਂਦਰ ਨੇ ਗੈਰ-ਸੰਵਿਧਾਨਕ ਤਰੀਕੇ ਨਾਲ ਕਿਸਾਨਾਂ ‘ਤੇ ਤਿੰਨ ਕਾਨੂੰਨ ਥੋਪੇ ਹਨ, ਜਿਸ ਦਾ ਵਿਰੋਧ ਦੇਸ਼ ਭਰ ‘ਚ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਸੰਵੇਦਨਹੀਣ ਵਿਧਾਨ ਸਭਾ ‘ਚ ਮੇਰੀ ਮੌਜੂਦਗੀ ਦਾ ਕੋਈ ਮਹੱਤਵ ਨਹੀਂ। ਅਭੈ ਸਿੰਘ ਚੌਟਾਲਾ ਇਨੈਲੋ ਦੇ ਇਕਲੌਤੇ ਵਿਧਾਇਕ ਹਨ, ਜੋ ਪਿਛਲੀ ਵਾਰ ਏਲਨਾਬਾਦ ਹਲਕੇ ਤੋਂ ਇਨੈਲੋ ਟਿਕਟ ‘ਤੇ ਵਿਧਾਇਕ ਚੁਣੇ ਗਏ ਸਨ।

RELATED ARTICLES
POPULAR POSTS