ਭਗਵੰਤ ਮਾਨ ਵਲੋਂ ਜਿੱਤ ਦਾ ਦਾਅਵਾ
ਚੰਡੀਗੜ੍ਹ, ਬਿਊਰੋ ਨਿਊਜ਼
ਪੰਜਾਬ ਵਿੱਚ ਹੋਣ ਵਾਲੀਆਂ ਸਥਾਨਕ ਸਰਕਾਰਾਂ ਦੀਆਂ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਦੇ ਪੰਜਾਬ ਤੋਂ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦੱਸਿਆ ਕਿ 10 ਸ਼ਹਿਰਾਂ ਲਈ 129 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਅਜਨਾਲਾ ਨਗਰ ਪੰਚਾਇਤ ਦੇ 15 ਵਾਰਡਾਂ ਤੋਂ, ਦਸੂਹਾ ਲਈ 12 ਵਾਰਡਾਂ ਤੋਂ, ਖੰਨਾ ਲਈ 16 ਵਾਰਡਾਂ ਤੋਂ, ਕੋਠਾ ਗੁਰੂ ਲਈ 11 ਵਾਰਡਾਂ ਤੋਂ, ਕੁਰਾਲੀ ਲਈ 6 ਵਾਰਡਾਂ ਤੋਂ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ। ਇਸੇ ਤਰ੍ਹਾਂ ਲਾਲੜੂ ਮਿਉਂਸਪਲ ਕੌਂਸਲ ਲਈ 14 ਵਾਰਡਾਂ, ਪਾਤੜਾਂ ਲਈ 11 ਵਾਰਡਾਂ, ਪੱਟੀ ਲਈ 19 ਵਾਰਡਾਂ, ਸਮਾਣਾ ਲਈ 20 ਵਾਰਡਾਂ ਅਤੇ ਸ੍ਰੀ ਹਰਗੋਬਿੰਦਪੁਰ ਮਿਊਂਸਪਲ ਕੌਂਸਲ ਲਈ 5 ਵਾਰਡਾਂ ਤੋਂ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਸਥਾਨਕ ਸਰਕਾਰਾਂ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਵੱਡੀ ਜਿੱਤ ਪ੍ਰਾਪਤ ਕਰਕੇ ਉਭਰੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਵਾਰ ਚੋਣਾਂ ਵਿੱਚ ਇਮਾਨਦਾਰ ਅਤੇ ਮਿਹਨਤੀ ਉਮੀਦਵਾਰਾਂ ਨੂੰ ਜਿਤਾਉਣ।
Check Also
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਨਾਲ ਕੀਤੀ ਮੁਲਾਕਾਤ
ਕਿਹਾ : ਭਾਖੜਾ-ਨੰਗਲ ਡੈਮ ਮਿਊਜ਼ੀਅਮ ਦਾ ਜਲਦੀ ਹੋਵੇ ਨਿਰਮਾਣ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਿੱਖਿਆ …