ਐਨ ਆਈ ਏ ਵੱਲੋਂ ਕਿਸਾਨ ਆਗੂਆਂ ਨੂੰ ਭੇਜੇ ਸੰਮਨ ਦੀ ‘ਆਪ’ ਵਲੋਂ ਨਿਖੇਧੀ
ਚੰਡੀਗੜ੍ਹ, ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਅਤੇ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਦਾਅਵਾ ਕੀਤਾ ਕਿ ਲਗਾਤਾਰ ‘ਆਪ’ ਦੇ ਪਰਿਵਾਰ ਵਿਚ ਵਾਧਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਭਰ ਵਿਚ ‘ਆਪ’ ਦਾ ਤੇਜ਼ੀ ਨਾਲ ਪਸਾਰ ਹੋ ਰਿਹਾ ਹੈ। ਜਰਨੈਲ ਸਿੰਘ ਨੇ ਕਿਹਾ ਕਿ ਕੇਂਦਰ ਵੱਲੋਂ ਕਿਸਾਨ ਅੰਦੋਲਨ ਦਾ ਸਮਰਥਨ ਕਰਨ ਵਾਲਿਆਂ ਨੂੰ ਸੰਮਨ ਭੇਜਣਾ ਗਲਤ ਹੈ, ਸਰਕਾਰ ਨੂੰ ਏਜੰਸੀਆਂ ਦਾ ਸਹਾਰਾ ਲੈਣ ਦੀ ਬਜਾਏ ਕਿਸਾਨ ਆਗੂਆਂ ਨਾਲ ਗੱਲਬਾਤ ਕਰਕੇ ਤਿੰਨੋਂ ਕਾਨੂੰਨ ਵਾਪਸ ਲੈਣੇ ਚਾਹੀਦੇ ਹਨ। ਇਸੇ ਦੌਰਾਨ ਖੇਤੀ ਕਾਨੂੰਨਾਂ ਖਿਲਾਫ ਚੱਲ ਰਹੇ ਅੰਦੋਲਨ ਵਿਚ ਸ਼ਾਮਲ ਕਿਸਾਨ ਆਗੂਆਂ ਨੂੰ ਕੇਂਦਰੀ ਜਾਂਚ ਏਜੰਸੀ (ਐਨ ਆਈ ਏ) ਵੱਲੋਂ ਭੇਜੇ ਗਏ ਸੰਮਣ ਦੀ ਸ਼੍ਰੋਮਣੀ ਕਮੇਟੀ ਵੱਲੋਂ ਵੀ ਨਿੰਦਾ ਕੀਤੀ ਗਈ ਹੈ। ਐਸ ਜੀ ਪੀ ਸੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਕਿਸਾਨਾਂ ਦੀ ਆਵਾਜ਼ ਨੂੰ ਦਬਾਉਣ ਲਈ ਕੇਂਦਰ ਸਰਕਾਰ ਗਲਤ ਹੱਥਕੰਡੇ ਅਪਣਾ ਰਹੀ ਹੈ। ਇਸ ਕਿਸਾਨੀ ਸੰਘਰਸ਼ ਨਾਲ ਜੁੜੇ ਹੋਏ ਸੰਘਰਸ਼ ਨੂੰ ਦਬਾਉਣ ਲਈ ਕੇਂਦਰ ਸਰਕਾਰ ਯੂਏਪੀਏ ਐਕਟ ਦਾ ਗਲਤ ਇਸਤੇਮਾਲ ਕਰ ਰਹੀ ਹੈ।
Check Also
ਨਾਗੇਸ਼ਵਰ ਰਾਓ ਹੋਣਗੇ ਪੰਜਾਬ ਵਿਜੀਲੈਂਸ ਬਿਊਰੋ ਦੇ ਨਵੇਂ ਮੁਖੀ
ਆਈਪੀਐਸ ਵਰਿੰਦਰ ਕੁਮਾਰ ਨੂੰ ਅਹੁਦੇ ਤੋਂ ਹਟਾਇਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਅੱਜ ਵੱਡਾ ਪ੍ਰਸ਼ਾਸਨਿਕ …