ਗੋਲੀ ਕਾਂਡ ਵਿਚ ਸਾਬਕਾ ਡੀਜੀਪੀ ਦੀ ਸ਼ਮੂਲੀਅਤ ਹੋਣ ਦਾ ਦਾਅਵਾ
ਫਰੀਦਕੋਟ, ਬਿਊਰੋ ਨਿਊਜ਼
ਵਿਸ਼ੇਸ਼ ਜਾਂਚ ਟੀਮ (ਸਿੱਟ) ਨੇ ਕੋਟਕਪੂਰਾ ਗੋਲੀ ਕਾਂਡ ਵਿੱਚ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਖ਼ਿਲਾਫ਼ ਚਲਾਨ ਪੇਸ਼ ਕਰ ਦਿੱਤਾ ਹੈ। ਸਿੱਟ ਨੇ ਚਲਾਨ ਵਿੱਚ ਕੋਟਕਪੂਰਾ ਗੋਲੀ ਕਾਂਡ ਦੀ ਸਾਜ਼ਿਸ਼ ਵਿੱਚ ਸਾਬਕਾ ਡੀਜੀਪੀ ਦੀ ਸ਼ਮੂਲੀਅਤ ਦਾ ਦਾਅਵਾ ਕੀਤਾ ਹੈ। ਇਸ ਤੋਂ ਪਹਿਲਾਂ ਜਾਂਚ ਟੀਮ ਬਹਿਬਲ ਕਲਾਂ ਗੋਲੀ ਕਾਂਡ ਵਿੱਚ ਵੀ ਸੁਮੇਧ ਸੈਣੀ ਖ਼ਿਲਾਫ਼ ਅਦਾਲਤ ਵਿੱਚ ਚਲਾਨ ਪੇਸ਼ ਕਰ ਚੁੱਕੀ ਹੈ। ਜ਼ਿਕਰਯੋਗ ਹੈ ਕਿ 14 ਅਕਤੂਬਰ 2015 ਦੀ ਸਵੇਰ ਨੂੰ ਕੋਟਕਪੂਰਾ ਵਿੱਚ ਵਾਪਰੇ ਗੋਲੀ ਕਾਂਡ ਦੌਰਾਨ 34 ਤੋਂ ਵੱਧ ਵਿਅਕਤੀ ਜ਼ਖ਼ਮੀ ਹੋ ਗਏ ਸਨ। ਪੁਲਿਸ ਨੇ ਮਗਰੋਂ ਧਰਨਾਕਾਰੀਆਂ ਖਿਲਾਫ ਹੀ ਇਰਾਦਾ ਕਤਲ ਅਤੇ ਅਗਜ਼ਨੀ ਦੇ ਦੋਸ਼ਾਂ ਤਹਿਤ ਪਰਚੇ ਦਰਜ ਕਰ ਦਿੱਤੇ ਸਨ।
Check Also
ਪੰਜਾਬ ’ਚ ਧਰਮ ਪਰਿਵਰਤਨ ’ਤੇ ਐਸਜੀਪੀਸੀ ਨੇ ਜਤਾਈ ਚਿੰਤਾ
ਯੋਗੀ ਅੱਤਿਆਨਾਥ ਦੇ ਬਿਆਨ ਦਾ ਕੀਤਾ ਗਿਆ ਸਮਰਥਨ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ …