16.8 C
Toronto
Tuesday, August 18, 2026
spot_img
Homeਪੰਜਾਬਗੁਰਨਾਮ ਸਿੰਘ ਚੜੂਨੀ 'ਤੇ ਲੱਗੇ ਸਿਆਸੀ ਪਾਰਟੀਆਂ ਨਾਲ ਰਾਬਤੇ ਦੇ ਇਲਜ਼ਾਮ

ਗੁਰਨਾਮ ਸਿੰਘ ਚੜੂਨੀ ‘ਤੇ ਲੱਗੇ ਸਿਆਸੀ ਪਾਰਟੀਆਂ ਨਾਲ ਰਾਬਤੇ ਦੇ ਇਲਜ਼ਾਮ

ਗੁਰਨਾਮ ਸਿੰਘ ਚੜੂਨੀ ‘ਤੇ ਲੱਗੇ ਸਿਆਸੀ ਪਾਰਟੀਆਂ ਨਾਲ ਰਾਬਤੇ ਦੇ ਇਲਜ਼ਾਮਸੰਯੁਕਤ ਕਿਸਾਨ ਮੋਰਚੇ ਵੱਲੋਂ ਜਾਂਚ ਲਈ ਕਮੇਟੀ ਕਾਇਮ
ਚੰਡੀਗੜ੍ਹ, ਬਿਊਰੋ ਨਿਊਜ਼
ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਵੱਲੋਂ ਸਿਆਸੀ ਪਾਰਟੀਆਂ ਦੇ ਲੀਡਰਾਂ ਨਾਲ ਮੁਲਾਕਾਤ ਕੀਤੇ ਜਾਣ ਦੇ ਮਾਮਲੇ ‘ਤੇ ਕਿਸਾਨ ਜਥੇਬੰਦੀਆਂ ਨੇ ਸਖਤੀ ਦਿਖਾਈ ਹੈ। ਕਿਸਾਨ ਸੰਯੁਕਤ ਮੋਰਚਾ ਵੱਲੋਂ ਇਕ ਕਮੇਟੀ ਦਾ ਗਠਨ ਕੀਤਾ ਗਿਆ ਹੈ ਜੋ ਇਸ ਮਾਮਲੇ ਦੀ ਤਫਤੀਸ਼ ਕਰਕੇ ਦੋ ਦਿਨਾਂ ਦੇ ਅੰਦਰ ਅੰਦਰ ਕਿਸਾਨ ਸੰਯੁਕਤ ਮੋਰਚਾ ਨੂੰ ਆਪਣੀ ਰਿਪੋਰਟ ਸੌਂਪੇਗੀ। ਉਦੋਂ ਤੱਕ ਗੁਰਨਾਮ ਸਿੰਘ ਚੜੂਨੀ ਕਿਸਾਨ ਸੰਯੁਕਤ ਮੋਰਚਾ ਦੀ ਕਿਸੇ ਵੀ ਬੈਠਕ ਦਾ ਹਿੱਸਾ ਨਹੀਂ ਬਣਨਗੇ ਅਤੇ ਨਾ ਹੀ ਕਿਸੇ ਤਰ੍ਹਾਂ ਦਾ ਰਾਬਤਾ ਕਾਇਮ ਕਰਨਗੇ। ਇਸ ਦੀ ਜਾਣਕਾਰੀ ਕਿਸਾਨ ਲੀਡਰ ਡਾ. ਦਰਸ਼ਨਪਾਲ ਵੱਲੋਂ ਦਿੱਤੀ ਗਈ। ਡਾ.ਦਰਸ਼ਨ ਪਾਲ ਨੇ ਕਿਹਾ ਕਿ ਅਸੀਂ ਕੋਈ ਵੀ ਮੌਕਾ ਕੇਂਦਰ ਸਰਕਾਰ ਨੂੰ ਨਹੀਂ ਦੇਣਾ ਚਾਹੁੰਦੇ, ਜਿਸ ਦੇ ਨਾਲ ਸਾਡੇ ਅੰਦੋਲਨ ਦੇ ਖ਼ਿਲਾਫ਼ ਆਵਾਜ਼ ਉੱਠ ਸਕੇ। ਅਸੀਂ ਆਪਣੇ ਅੰਦੋਲਨ ਨੂੰ ਕੋਈ ਵੀ ਸਿਆਸੀ ਰੰਗਤ ਨਹੀਂ ਦੇਣੀ ਚਾਹੁੰਦੇ। ਇਹ ਅੰਦੋਲਨ ਕਿਸਾਨਾਂ ਦਾ ਹੈ ਅਤੇ ਹੁਣ ਇਹ ਜਨ ਅੰਦੋਲਨ ਵਿੱਚ ਬਦਲ ਚੁੱਕਿਆ ਹੈ।

RELATED ARTICLES
POPULAR POSTS