ਦਰਜਨਾਂ ਆਗੂ ਬਲਬੀਰ ਸਿੰਘ ਰਾਜੇਵਾਲ ਦੀ ਜਥੇਬੰਦੀ ‘ਚ ਸ਼ਾਮਲ
ਚੰਡੀਗੜ੍ਹ, ਬਿਊਰੋ ਨਿਊਜ਼
ਸੁਪਰੀਮ ਕੋਰਟ ਵਲੋਂ ਬਣਾਈ ਕਮੇਟੀ ਵਿਚੋਂ ਹਟੇ ਅਤੇ ਚਰਚਾ ਵਿਚ ਆਏ ਕਿਸਾਨ ਆਗੂ ਭੁਪਿੰਦਰ ਸਿੰਘ ਮਾਨ ਦੀ ਜਥੇਬੰਦੀ ਦੇ ਦਰਜਨਾਂ ਵਰਕਰ ਬਲਬੀਰ ਸਿੰਘ ਰਾਜੇਵਾਲ ਦੀ ਜਥੇਬੰਦੀ ਵਿਚ ਸ਼ਾਮਲ ਹੋ ਗਏ। ਅੱਜ ਬੀਕੇਯੂ ਮਾਨ ਨੂੰ ਛੱਡ ਕੇ ਬਲਦੇਵ ਸਿੰਘ ਮੀਆਂਪੁਰ ਤੇ ਗੁਰਬਚਨ ਸਿੰਘ ਬਾਜਵਾ ਆਪਣੇ ਸਾਥੀਆਂ ਸਮੇਤ ਬੀਕੇਯੂ ਰਾਜੇਵਾਲ ਵਿੱਚ ਸ਼ਾਮਲ ਹੋਏ। ਇਸ ਮੌਕੇ ਬਲਦੇਵ ਸਿੰਘ ਮੀਆਂਪੁਰ ਨੇ ਕਿਹਾ ਕਿ ਭੁਪਿੰਦਰ ਸਿੰਘ ਮਾਨ ਸੁਪਰੀਮ ਕੋਰਟ ਦੀ ਕਮੇਟੀ ਵਿੱਚ ਸ਼ਾਮਲ ਹੋਏ ਤੇ ਜਦੋਂ ਅਸੀਂ ਉਨ੍ਹਾਂ ਨੂੰ ਪੁੱਛਿਆ ਕਿ ਉਹ ਕਿਉਂ ਸ਼ਾਮਲ ਹੋਏ ਤਾਂ ਮਾਨ ਨੇ ਕਿਹਾ ਕਿ ਮੈਨੂੰ ਸੁਪਰੀਮ ਕੋਰਟ ਨੇ ਸ਼ਾਮਲ ਕੀਤਾ। ਇਸ ਮਗਰੋਂ ਉਨ੍ਹਾਂ ਨੇ ਭੁਪਿੰਦਰ ਸਿੰਘ ਮਾਨ ਨਾਲੋਂ ਆਪਣਾ ਰਿਸ਼ਤਾ ਤੋੜ ਲਿਆ। ਇਸ ਲਈ ਉਨ੍ਹਾਂ ਨੇ ਫੈਸਲਾ ਕੀਤਾ ਕਿ ਉਹ ਬੀਕੇਯੂ ਮਾਨ ਛੱਡ ਕੇ ਬੀਕੇਯੂ ਰਾਜੇਵਾਲ ਵਿਚ ਸ਼ਾਮਲ ਹੋਣ। ਇਸ ਮੌਕੇ ਬਲਵੀਰ ਸਿੰਘ ਰਾਜੇਵਾਲ ਨੇ ਬਲਦੇਵ ਸਿੰਘ ਸਮੇਤ ਹੋਰ ਆਗੂਆਂ ਨੂੰ ਸਿਰੋਪਾਉ ਪਾ ਕੇ ਸੰਯੁਕਤ ਕਿਸਾਨ ਮੋਰਚੇ ਵਿਚ ਸ਼ਾਮਲ ਕੀਤਾ।
Check Also
ਭਗਵੰਤ ਮਾਨ ਨੇ 2022 ਦੀਆਂ ਕੀਤੀਆਂ ਤਿਆਰੀਆਂ
ਕਹਿੰਦੇ – ਨਵਜੋਤ ਸਿੱਧੂ ਜੇਕਰ ‘ਆਪ’ ਵਿਚ ਆਉਂਦੇ ਹਨ ਤਾਂ ਉਨ੍ਹਾਂ ਦਾ ਖੁੱਲ੍ਹੇ ਦਿਲ ਨਾਲ …