ਹੁਣ 20 ਜਨਵਰੀ ਨੂੰ ਹੋਵੇਗੀ ਸੁਣਵਾਈ
ਨਵੀਂ ਦਿੱਲੀ, ਬਿਊਰੋ ਨਿਊਜ਼
ਗਣਤੰਤਰ ਦਿਵਸ ਮੌਕੇ 26 ਜਨਵਰੀ ਨੂੰ ਕਿਸਾਨਾਂ ਵੱਲੋਂ ਕੀਤੀ ਜਾ ਰਹੀ ‘ਟਰੈਕਟਰ ਪਰੇਡ’ ਨੂੰ ਰੋਕਣ ਲਈ ਦਾਖ਼ਲ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਕਿਹਾ ਕਿ ਇਹ ਅਮਨ ਤੇ ਕਾਨੂੰਨ ਨਾਲ ਜੁੜਿਆ ਮਸਲਾ ਹੈ। ਜਿਸ ਬਾਰੇ ਫੈਸਲਾ ਦਿੱਲੀ ਪੁਲਿਸ ਨੇ ਲੈਣਾ ਹੈ। ਸਿਖਰਲੀ ਅਦਾਲਤ ਨੇ ਕੇਂਦਰ ਸਰਕਾਰ ਨੂੰ ਮੁਖਾਤਿਬ ਹੁੰਦਿਆਂ ਕਿਹਾ ਕਿ ਇਸ ਮਸਲੇ ਨਾਲ ਨਜਿੱਠਣ ਲਈ ਤੁਹਾਡੇ ਕੋਲ ਸਾਰੇ ਅਧਿਕਾਰ ਹਨ। ਸੁਪਰੀਮ ਕੋਰਟ ਨੇ ਕਿਹਾ ਕਿ ਦਿੱਲੀ ‘ਚ ਕੌਣ ਦਾਖ਼ਲ ਹੋਵੇਗਾ ਜਾਂ ਨਹੀਂ, ਦਿੱਲੀ ਪੁਲਿਸ ਇਸ ਬਾਰੇ ਫੈਸਲਾ ਲੈਣ ਵਾਲੀ ਪਹਿਲੀ ਅਥਾਰਿਟੀ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਅਸੀਂ ਨਹੀਂ ਦੱਸਾਂਗੇ ਕਿ ਤੁਹਾਨੂੰ ਕੀ ਕਰਨਾ ਚਾਹੀਦਾ ਹੈ। ਅਸੀਂ ਇਸ ਮਸਲੇ ‘ਤੇ 20 ਜਨਵਰੀ ਨੂੰ ਸੁਣਵਾਈ ਕਰਾਂਗੇ।
Check Also
ਦਿੱਲੀ ਵਿਚ ਹਵਾ ਪ੍ਰਦੂਸ਼ਣ ਬੇਹੱਦ ਗੰਭੀਰ ਸਥਿਤੀ ਵਿਚ
ਵਾਤਾਵਰਣ ਮੰਤਰੀ ਨੇ ਵਾਤਾਵਰਣ ਸਬੰਧੀ ਹੁਕਮਾਂ ਨੂੰ ਸਖਤੀ ਨਾਲ ਲਾਗੂ ਕਰਨ ਦੇ ਦਿੱਤੇ ਹੁਕਮ ਦਿੱਲੀ/ਬਿਊਰੋ …