15 ਵਿਅਕਤੀਆਂ ਦੀ ਮੌਤ
ਸੂਰਤ, ਬਿਊਰੋ ਨਿਊਜ਼
ਗੁਜਰਾਤ ਦੇ ਸੂਰਤ ਜ਼ਿਲ੍ਹੇ ਵਿਚ ਸੜਕ ਕਿਨਾਰੇ ਸੁੱਤੇ ਰਾਜਸਥਾਨ ਦੇ 15 ਪਰਵਾਸੀ ਮਜ਼ਦੂਰਾਂ ਨੂੰ ਟਰੱਕ ਨੇ ਦਰੜ ਦਿੱਤਾ ਅਤੇ ਇਨ੍ਹਾਂ ਸਾਰੇ ਮਜ਼ਦੂਰਾਂ ਦੀ ਮੌਤ ਹੋ ਗਈ। ਪੁਲਿਸ ਅਨੁਸਾਰ ਦੁਖਦਾਈ ਘਟਨਾ ਸੂਰਤ ਤੋਂ 60 ਕਿਲੋਮੀਟਰ ਦੂਰ ਕੋਸੰਬਾ ਪਿੰਡ ਨੇੜੇ ਵਾਪਰੀ। ਗੰਨੇ ਨਾਲ ਲੱਦੀ ਟਰੈਕਟਰ ਟਰਾਲੀ ਨਾਲ ਟੱਕਰ ਹੋਣ ਤੋਂ ਬਾਅਦ ਟਰੱਕ ਚਾਲਕ ਸੰਤੁਲਨ ਗੁਆ ਬੈਠਾ ਤੇ ਸੜਕ ਕੰਢੇ ਸੁੱਤੇ ਮਜ਼ਦੂਰਾਂ ‘ਤੇ ਜਾ ਚੜ੍ਹਿਆ। ਟਰੱਕ ਚਾਲਕ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਾਦਸੇ ‘ਤੇ ਦੁੱਖ ਪ੍ਰਗਟ ਕਰਦਿਆਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਦੋ ਦੋ ਲੱਖ ਰੁਪਏ ਤੇ ਜ਼ਖ਼ਮੀਆਂ ਨੂੰ ਪੰਜਾਹ ਪੰਜਾਹ ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ ਹੈ।
Check Also
ਸੰਵਿਧਾਨ ਦਿਵਸ ਮੌਕੇ ਰਾਸ਼ਟਰਪਤੀ ਨੇ ਸੰਸਦ ਦੇ ਸਾਂਝੇ ਸਦਨ ਨੂੰ ਕੀਤਾ ਸੰਬੋਧਨ
ਇਕ ਵਿਸ਼ੇਸ਼ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਵੀ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ ਮੰਗਲਵਾਰ ਨੂੰ …