Breaking News
Home / ਪੰਜਾਬ / ਜਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਦੀ ਸੂਚੀ ਵੈੱਬਸਾਈਟ ‘ਤੇ ਅੱਪਲੋਡ

ਜਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਦੀ ਸੂਚੀ ਵੈੱਬਸਾਈਟ ‘ਤੇ ਅੱਪਲੋਡ

ਅੰਮ੍ਰਿਤਸਰ, ਬਿਊਰੋ ਨਿਊਜ਼
ਜਲਿਆਂਵਾਲਾ ਬਾਗ ਦੇ ਸ਼ਹੀਦਾਂ ਦੇ ਸਨਮਾਨ ਵਜੋਂ ਰਾਜ ਪੱਧਰੀ ਸਮਾਗਮ, ਆਨੰਦ ਅੰਮ੍ਰਿਤ ਪਾਰਕ, ਰਣਜੀਤ ਐਵੀਨਿਊ ਵਿਖੇ 25 ਜਨਵਰੀ ਨੂੰ ਕਰਵਾਇਆ ਜਾ ਰਿਹਾ ਹੈ। ਇਸ ਦਿਨ ਸ਼ਹੀਦਾਂ ਦੀ ਯਾਦ ‘ਚ ਸਮਾਰਕ ਦਾ ਨੀਂਹ ਪੱਥਰ ਰੱਖਿਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਦਫ਼ਤਰੀ ਰਿਕਾਰਡ ਦੇ ਆਧਾਰ ‘ਤੇ ਦਫ਼ਤਰ ਕੋਲ ਜੱਲਿਆਂਵਾਲਾ ਬਾਗ ਦੇ ਸ਼ਹੀਦਾਂ ਦੀ ਜੋ ਸੂਚੀ ਮੌਜੂਦ ਹੈ, ਉਹ ਜ਼ਿਲ੍ਹਾ ਵੈਬਸਾਈਟ ‘ਤੇ ਅੱਪਲੋਡ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸ਼ਹੀਦਾਂ ਦੇ ਮੌਜੂਦਾ ਪਰਿਵਾਰਕ ਮੈਂਬਰਾਂ ਨਾਲ ਸੰਪਰਕ ਕਰਨ ਦੇ ਯਤਨ ਕੀਤੇ ਜਾ ਰਹੇ ਹਨ ਪਰ ਸੂਚੀ ‘ਚ ਮੁਕੰਮਲ ਪਤਾ ਨਾ ਹੋਣ ਕਰਕੇ ਕਈ ਪਰਿਵਾਰਾਂ ਨਾਲ ਸੰਪਰਕ ਕਰਨ ‘ਚ ਮੁਸ਼ਕਲ ਪੇਸ਼ ਆ ਰਹੀ ਹੈ। ਖਹਿਰਾ ਨੇ ਆਮ ਜਨਤਾ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੇ ਪੁਰਖਿਆਂ ਦਾ ਨਾਮ ਇਸ ਸੂਚੀ ‘ਚ ਸ਼ਾਮਿਲ ਹੈ, ਤਾਂ ਉਹ ਦਫ਼ਤਰ ਡਿਪਟੀ ਕਮਿਸ਼ਨਰ ਨਾਲ ਸੰਪਰਕ ਕਰ ਸਕਦੇ ਹਨ।

Check Also

ਕਰਨਲ ਬਾਠ ਮਾਮਲੇ ’ਚ ਸਸਪੈਂਡ ਪੁਲਿਸ ਮੁਲਾਜ਼ਮਾਂ ਦੇ ਤਬਾਦਲੇ ਦੀ ਮੰਗ

ਕਰਨਲ ਬਾਠ ਦਾ ਪਰਿਵਾਰ ਸੁਰੱਖਿਆ ਨੂੰ ਲੈ ਕੇ ਚਿੰਤਤ ਪਟਿਆਲਾ/ਬਿਊਰੋ ਨਿਊਜ਼ ਕਰਨਲ ਪੁਸ਼ਪਿੰਦਰ ਸਿੰਘ ਬਾਠ …