ਵੱਡੀ ਗਿਣਤੀ ਵਿਚ ਸੰਗਤਾਂ ਨਗਰ ਕੀਰਤਨ ‘ਚ ਹੋਈਆਂ ਸ਼ਾਮਲ
ਅੰਮ੍ਰਿਤਸਰ, ਬਿਊਰੋ ਨਿਊਜ਼
ਅੰਮ੍ਰਿਤਸਰ ‘ਚ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਸਜਾਇਆ ਗਿਆ। ਨਗਰ ਕੀਰਤਨ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਅਤੇ ਵੱਖ ਵੱਖ ਬਾਜ਼ਾਰਾਂ ਵਿੱਚੋਂ ਹੁੰਦਾ ਹੋਇਆ ਮੁੜ ਅਕਾਲ ਤਖ਼ਤ ਸਾਹਿਬ ਵਿਖੇ ਹੀ ਸੰਪੰਨ ਹੋਇਆ। ਪੰਜ ਪਿਆਰਿਆਂ ਨੇ ਨਗਰ ਕੀਰਤਨ ਦੀ ਅਗਵਾਈ ਕੀਤੀ ਅਤੇ ਸੰਗਤਾਂ ਵੱਲੋਂ ਪਾਲਕੀ ‘ਤੇ ਫੁੱਲਾਂ ਦੀ ਵਰਖਾ ਕੀਤੀ ਗਈ ਅਤੇ ਕਈ ਥਾਈਂ ਲੰਗਰ ਵੀ ਲਾਏ ਗਏ। ਇਸੇ ਦੌਰਾਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਵੀ ਅਲੌਕਿਕ ਨਗਰ ਕੀਰਤਨ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸਜਾਇਆ ਗਿਆ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …