7.7 C
Toronto
Thursday, May 21, 2026
spot_img
Homeਭਾਰਤਸਿੰਘੂ ਬਾਰਡਰ ਤੋਂ ਸ਼ਿਮਲਾ ਪਹੁੰਚੇ ਪੰਜਾਬ ਦੇ ਤਿੰਨ ਕਿਸਾਨਾਂ ਨੂੰ ਪੁਲਿਸ ਨੇ...

ਸਿੰਘੂ ਬਾਰਡਰ ਤੋਂ ਸ਼ਿਮਲਾ ਪਹੁੰਚੇ ਪੰਜਾਬ ਦੇ ਤਿੰਨ ਕਿਸਾਨਾਂ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ

ਕਿਸਾਨ ਬੋਲੇ, ਸਾਡੇ ਨਾਲ ਹੋਇਆ ਮਾੜਾ ਸਲੂਕ
ਸ਼ਿਮਲਾ, ਬਿਊਰੋ ਨਿਊਜ਼
ਸਿੰਘੂ ਬਾਰਡਰ ਤੋਂ ਸ਼ਿਮਲਾ ਪਹੁੰਚੇ ਪੰਜਾਬ ਦੇ ਤਿੰਨ ਕਿਸਾਨਾਂ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਪੰਜਾਬ ਦੇ ਇਨ੍ਹਾਂ ਤਿੰਨ ਕਿਸਾਨਾਂ ਨੂੰ ਸ਼ਿਮਲਾ ਦੇ ਇਤਿਹਾਸਕ ਰਿੱਜ ਤੋਂ ਹਿਰਾਸਤ ਵਿੱਚ ਲਿਆ ਗਿਆ। ਮੁਹਾਲੀ ਵਾਸੀ ਇਨ੍ਹਾਂ ਕਿਸਾਨਾਂ ਨੂੰ ਜਦੋਂ ਪੁਲਿਸ ਨੇ ਗ੍ਰਿਫਤਾਰ ਕੀਤਾ ਤਾਂ ਉਨ੍ਹਾਂ ਇਸਦਾ ਵਿਰੋਧ ਕੀਤਾ, ਜਿਸ ਕਾਰਨ ਮਾਹੌਲ ਤਲਖ਼ੀ ਭਰਿਆ ਹੋ ਗਿਆ। ਕਿਸਾਨਾਂ ਨੇ ਕਿਹਾ ਕਿ ਅਸੀਂ ਸਿਰਫ ਤਿੰਨ ਵਿਅਕਤੀ ਹਾਂ ਅਤੇ ਖੇਤੀ ਕਾਨੂੰਨਾਂ ਬਾਰੇ ਗੱਲ ਕਰ ਰਹੇ ਹਾਂ। ਅਸੀਂ ਕੋਈ ਨਾਅਰੇਬਾਜ਼ੀ ਵੀ ਨਹੀਂ ਕੀਤੀ। ਇਹ ਸਾਡੇ ਵਿਚਾਰਾਂ ਦੀ ਆਜ਼ਾਦੀ ਦੇ ਅਧਿਕਾਰ ਦੀ ਉਲੰਘਣਾ ਹੈ। ਸ਼ਿਮਲਾ ਦੇ ਐਸਪੀ ਮੋਹਿਤ ਚਾਵਲਾ ਨੇ ਕਿਹਾ ਕਿ ਰਿੱਜ ਅਤੇ ਮਾਲ ਰੋਡ ਮੁੱਖ ਖੇਤਰ ਹਨ, ਜਿਥੇ ਹਾਈ ਕੋਰਟ ਦੇ ਆਦੇਸ਼ਾਂ ਅਨੁਸਾਰ ਕਿਸੇ ਵੀ ਤਰ੍ਹਾਂ ਦੇ ਜਲੂਸ ਜਾਂ ਮੀਟਿੰਗ ਦੀ ਮਨਾਹੀ ਹੈ। ਇਸੇ ਦੌਰਾਨ ਕਿਸਾਨ ਹਰਪ੍ਰੀਤ ਸਿੰਘ ਨੇ ਕਿਹਾ ਕਿ ਅਸੀਂ ਸਾਰੇ ਰਾਜਾਂ ਦੀਆਂ ਰਾਜਧਾਨੀਆਂ ਵਿਚ ਜਾ ਰਹੇ ਹਾਂ ਤਾਂ ਜੋ ਕਿਸਾਨਾਂ ਨੂੰ ਖੇਤੀ ਕਾਨੂੰਨਾਂ ਬਾਰੇ ਜਾਗਰੂਕ ਕੀਤਾ ਜਾ ਸਕੇ ਪਰ ਇਥੇ ਪਹਿਲੀ ਵਾਰ ਸਾਡੇ ਨਾਲ ਮਾੜਾ ਸਲੂਕ ਹੋਇਆ ਹੈ।

RELATED ARTICLES
POPULAR POSTS