ਕਿਹਾ, ਮੈਂ ਮੋਦੀ ਕੋਲੋਂ ਨਹੀਂ ਡਰਦਾ
ਨਵੀਂ ਦਿੱਲੀ, ਬਿਊਰੋ ਨਿਊਜ਼
ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਕੇਂਦਰ ਸਰਕਾਰ ਵਲੋਂ ਲਿਆਂਦੇ ਤਿੰਨ ਖੇਤੀ ਕਾਨੂੰਨਾਂ ਦੇ ਮੱਦੇਨਜ਼ਰ ਕਿਸਾਨਾਂ ਦੀ ਦੁਰਦਸ਼ਾਂ ਨੂੰ ਬਿਆਨ ਕਰਦਾ ਕਿਤਾਬਚਾ ਨਵੀਂ ਦਿੱਲੀ ਵਿਚ ਜਾਰੀ ਕੀਤਾ। ਉਨ੍ਹਾਂ ਮੀਡੀਆ ਸਾਹਮਣੇ ਕਿਹਾ ਕਿ ਮੋਦੀ ਸਰਕਾਰ ਵਲੋਂ ਖੇਤੀ ਕਾਨੂੰਨ ਖੇਤੀ ਖੇਤਰ ਨੂੰ ਬਰਬਾਦ ਕਰਨ ਲਈ ਬਣਾਏ ਗਏ ਹਨ। ਰਾਹੁਲ ਨੇ ਕਿਹਾ ਕਿ ਉਹ ਮੋਦੀ ਤੋਂ ਬਿਲਕੁਲ ਵੀ ਡਰਨ ਵਾਲੇ ਨਹੀਂ ਹਨ। ਰਾਹੁਲ ਨੇ ਦਾਅਵਾ ਕੀਤਾ ਕਿ ਖੇਤੀ ਖੇਤਰ ‘ਤੇ ਤਿੰਨ -ਚਾਰ ਪੂੰਜੀਪਤੀਆਂ ਦਾ ਕਬਜ਼ਾ ਹੋ ਜਾਵੇਗਾ, ਜਿਸਦੀ ਕੀਮਤ ਮੱਧ ਵਰਗ ਅਤੇ ਨੌਜਵਾਨਾਂ ਨੂੰ ਚੁਕਾਉਣੀ ਪਵੇਗੀ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਅਜ਼ਾਦੀ ਖੋਹੀ ਜਾ ਰਹੀ ਹੈ ਅਤੇ ਮੁੱਠੀ ਭਰ ਲੋਕਾਂ ਦਾ ਦੇਸ਼ ਦੀ ਅਰਥ ਵਿਵਸਥਾ ‘ਤੇ ਕਬਜ਼ਾ ਹੋ ਰਿਹਾ ਹੈ। ਰਾਹੁਲ ਨੇ ਸਾਰੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ ਦਾ ਸਮਰਥਨ ਕਰਨ।
Check Also
ਕਾਂਗਰਸ ਪਾਰਟੀ ਦਾ ਦੋ ਦਿਨਾ 84ਵਾਂ ਸੈਸ਼ਨ ਗੁਜਰਾਤ ਦੇ ਅਹਿਮਦਾਬਾਦ ’ਚ ਹੋਇਆ ਸ਼ੁਰੂ
ਮਲਿਕਾ ਅਰਜੁਨ ਖੜਗੇ, ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੇ ਕੀਤੀ ਸ਼ਮੂਲੀਅਤ ਅਹਿਮਦਾਬਾਦ/ਬਿਊਰੋ ਨਿਊਜ਼ : ਕਾਂਗਰਸ …