15.6 C
Toronto
Tuesday, September 8, 2026
spot_img
Homeਪੰਜਾਬਕਿਸਾਨੀ ਸੰਘਰਸ਼ 'ਚ ਸ਼ਾਮਲ ਦਸੂਹਾ ਨੇੜਲੇ ਪਿੰਡ ਰੰਧਾਵਾ ਦਾ ਕਿਸਾਨ ਸ਼ਹੀਦ

ਕਿਸਾਨੀ ਸੰਘਰਸ਼ ‘ਚ ਸ਼ਾਮਲ ਦਸੂਹਾ ਨੇੜਲੇ ਪਿੰਡ ਰੰਧਾਵਾ ਦਾ ਕਿਸਾਨ ਸ਼ਹੀਦ

ਕਿਸਾਨੀ ਸੰਘਰਸ਼ ‘ਚ ਸ਼ਾਮਲ ਦਸੂਹਾ ਨੇੜਲੇ ਪਿੰਡ ਰੰਧਾਵਾ ਦਾ ਕਿਸਾਨ ਸ਼ਹੀਦਅੰਦੋਲਨ ਦੌਰਾਨ ਜਾਨ ਗੁਆਉਣ ਵਾਲੇ ਅਮਲੋਹ ਦੇ ਕਿਸਾਨ ਦੇ ਪਰਿਵਾਰ ਨੂੰ ਕਾਂਗਰਸੀ ਵਿਧਾਇਕ ਰਣਦੀਪ ਨਾਭਾ ਨੇ ਦਿੱਤੇ ਪੰਜ ਲੱਖ ਰੁਪਏ
ਚੰਡੀਗੜ੍ਹ, ਬਿਊਰੋ ਨਿਊਜ਼
ਸਿੰਘੂ ਬਾਰਡਰ ‘ਤੇ ਕਿਸਾਨੀ ਸੰਘਰਸ਼ ‘ਚ ਸ਼ਾਮਲ ਹੋਏ ਹੁਸ਼ਿਆਰਪੁਰ ਦੇ ਕਸਬਾ ਦਸੂਹਾ ਨੇੜਲੇ ਪਿੰਡ ਰੰਧਾਵਾ ਦੇ ਇਕ ਨੌਜਵਾਨ ਦੀ ਮੌਤ ਦੀ ਖ਼ਬਰ ਮਿਲੀ ਹੈ। ਜਾਣਕਾਰੀ ਮੁਤਾਬਕ 37 ਸਾਲਾ ਨੌਜਵਾਨ ਨਿਰਮਲ ਸਿੰਘ ਨਿੰਮਾ ਕੁਝ ਦਿਨ ਪਹਿਲਾਂ ਸਿੰਘੂ ਬਾਰਡਰ ਵਿਖੇ ਸੰਘਰਸ਼ ‘ਚ ਸ਼ਾਮਲ ਹੋਣ ਲਈ ਗਿਆ ਸੀ। ਇਸ ਦੌਰਾਨ ਅਚਾਨਕ ਉਸ ਦੀ ਤਬੀਅਤ ਵਿਗੜ ਗਈ ਅਤੇ ਉਸ ਦੀ ਮੌਤ ਹੋ ਗਈ। ਮੌਤ ਦਾ ਕਾਰਨ ਦਿਲ ਦਾ ਦੌਰਾ ਦੱਸਿਆ ਜਾ ਰਿਹਾ ਹੈ। ਇਸਦੇ ਚੱਲਦਿਆਂ ਕਿਸਾਨ ਅੰਦੋਲਨ ਦੌਰਾਨ ਜਾਨ ਗੁਆਉਣ ਵਾਲੇ ਅਮਲੋਹ ਨੇੜਲੇ ਪਿੰਡ ਮਛਰਾਈ ਦੇ ਕਿਸਾਨ ਅਮਰਿੰਦਰ ਸਿੰਘ ਦੀ ਮਾਤਾ ਨੂੰ ਕਾਂਗਰਸੀ ਵਿਧਾਇਕ ਰਣਦੀਪ ਸਿੰਘ ਨਾਭਾ ਵਲੋਂ ਅੱਜ 5 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਵਿਧਾਇਕ ਵਲੋਂ ਪਿੰਡ ਸਲਾਣੀ ਦੇ ਕਿਸਾਨ ਭੁਪਿੰਦਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਪੰਜ ਲੱਖ ਰੁਪਏ ਦੇਣ ਦਾ ਐਲਾਨ ਕੀਤਾ।

RELATED ARTICLES
POPULAR POSTS