ਹੁਣ ਤੱਕ ਹੋਈਆਂ ਸਾਰੀਆਂ ਮੀਟਿੰਗਾਂ ਰਹੀਆਂ ਹਨ ਬੇਸਿੱਟਾ
ਨਵੀਂ ਦਿੱਲੀ, ਬਿਊਰੋ ਨਿਊਜ਼
ਖੇਤੀ ਕਾਨੂੰਨਾਂ ਨੂੰ ਲੈ ਕੇ ਹੁਣ ਕਿਸਾਨਾਂ ਅਤੇ ਸਰਕਾਰ ਦੇ ਮੰਤਰੀਆਂ ਵਿਚਾਲੇ ਭਲਕੇ ਬੁੱਧਵਾਰ ਨੂੰ ਦਿੱਲੀ ਦੇ ਵਿਗਿਆਨ ਭਵਨ ਵਿਚ ਬੈਠਕ ਹੋਵੇਗੀ। ਧਿਆਨ ਰਹੇ ਕਿ ਪਹਿਲਾਂ ਇਹ ਮੀਟਿੰਗ ਅੱਜ ਹੋਣੀ ਸੀ, ਜਿਸ ਨੂੰ ਇਕ ਦਿਨ ਲਈ ਅੱਗੇ ਪਾ ਦਿੱਤਾ ਗਿਆ ਸੀ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਜਿੰਨੀਆਂ ਵੀ ਮੀਟਿੰਗਾਂ ਕਿਸਾਨਾਂ ਅਤੇ ਸਰਕਾਰ ਦੇ ਮੰਤਰੀਆਂ ਵਿਚਾਲੇ ਹੋਈਆਂ ਹਨ, ਉਹ ਸਾਰੀਆਂ ਹੀ ਬੇਸਿੱਟਾ ਰਹੀਆਂ ਹਨ। ਇਸਦੇ ਚੱਲਦਿਆਂ ਸੁਪਰੀਮ ਕੋਰਟ ਵੱਲੋਂ ਖੇਤੀ ਕਾਨੂੰਨਾਂ ਬਾਰੇ ਬਣਾਈ ਕਮੇਟੀ ਦੇ ਮੈਂਬਰ ਅਨਿਲ ਘਣਵਟ ਨੇ ਕਿਹਾ ਹੈ ਕਿ ਕਮੇਟੀ ਨਵੇਂ ਖੇਤੀ ਕਾਨੂੰਨਾਂ ‘ਤੇ ਕਿਸਾਨਾਂ, ਕੇਂਦਰ ਸਰਕਾਰ, ਰਾਜ ਸਰਕਾਰਾਂ ਤੇ ਸਾਰੀਆਂ ਸਬੰਧਤ ਧਿਰਾਂ ਦੇ ਵਿਚਾਰ ਸੁਣੇਗੀ। ਉਨ੍ਹਾਂ ਇਹ ਦਾਅਵਾ ਕੀਤਾ ਕਿ ਸੁਪਰੀਮ ਕੋਰਟ ਨੂੰ ਸੌਂਪਣ ਵਾਲੀ ਰਿਪੋਰਟ ਤਿਆਰ ਕਰਦੇ ਸਮੇਂ ਖੇਤੀ ਕਾਨੂੰਨਾਂ ‘ਤੇ ਆਪਣੇ ਨਿੱਜੀ ਵਿਚਾਰਾਂ ਨੂੰ ਇਕ ਪਾਸੇ ਰੱਖਿਆ ਜਾਵੇਗਾ। ਧਿਆਨ ਰਹੇ ਕਿ ਸੁਪਰੀਮ ਕੋਰਟ ਵਲੋਂ ਬਣਾਈ ਚਾਰ ਮੈਂਬਰੀ ਕਮੇਟੀ ਵਿਚੋਂ ਇਕ ਭੁਪਿੰਦਰ ਸਿੰਘ ਮਾਨ ਪਹਿਲਾਂ ਹੀ ਪਾਸੇ ਹੋ ਚੁੱਕੇ ਹਨ।
Check Also
ਪਹਿਲਵਾਨ ਬਜਰੰਗ ਪੂਨੀਆ 4 ਸਾਲ ਲਈ ਮੁਅੱਤਲ
ਹਰਿਆਣਾ ਨਾਲ ਸਬੰਧਤ ਹੈ ਪਹਿਲਵਾਨ ਪੂਨੀਆ ਨਵੀਂ ਦਿੱਲੀ/ਬਿਊਰੋ ਨਿਊਜ਼ ਨੈਸ਼ਨਲ ਐਂਟੀ ਡੋਪਿੰਗ ਏਜੰਸੀ (ਨਾਡਾ) ਨੇ …