Breaking News
Home / ਭਾਰਤ / ਕਿਸਾਨਾਂ ਵਲੋਂ ਟਰੈਕਟਰ ਪਰੇਡ ਦਿੱਲੀ ਵਿੱਚ ਹੀ ਕੀਤੀ ਜਾਵੇਗੀ

ਕਿਸਾਨਾਂ ਵਲੋਂ ਟਰੈਕਟਰ ਪਰੇਡ ਦਿੱਲੀ ਵਿੱਚ ਹੀ ਕੀਤੀ ਜਾਵੇਗੀ

ਰਾਜੇਵਾਲ ਨੇ ਕੀਤਾ ਸਪੱਸ਼ਟ, ਰੂਟ ਯੋਜਨਾ ‘ਚ ਕੋਈ ਤਬਦੀਲੀ ਨਹੀਂ ਹੋਵੇਗੀ
ਨਵੀਂ ਦਿੱਲੀ, ਬਿਊਰੋ ਨਿਊਜ਼
ਕਿਸਾਨ ਆਗੂਆਂ ਨੇ ਅੱਜ ਸਿੰਘੂ ਬਾਰਡਰ ‘ਤੇ ਮੀਟਿੰਗ ਦੌਰਾਨ ਪੁਲਿਸ ਅਧਿਕਾਰੀਆਂ ਨੂੰ ਸਾਫ ਸ਼ਬਦਾਂ ਵਿੱਚ ਕਿਹਾ ਹੈ ਕਿ 26 ਜਨਵਰੀ ਨੂੰ ਕਿਸਾਨ ਟਰੈਕਟਰ ਪਰੇਡ ਦਿੱਲੀ ਦੇ ਅੰਦਰ ਬਾਹਰੀ ਰਿੰਗ ਰੋਡ ‘ਤੇ ਕੀਤੀ ਜਾਵੇਗੀ, ਜਿਸ ਲਈ ਕਿਸੇ ਆਗਿਆ ਦੀ ਜ਼ਰੂਰਤ ਨਹੀਂ ਹੈ। ਉਧਰ ਦੂਜੇ ਪਾਸੇ ਦਿੱਲੀ ਦੇ ਪੁਲਿਸ ਅਧਿਕਾਰੀਆਂ ਨੇ ਕਿਸਾਨ ਨੇਤਾਵਾਂ ਨੂੰ ਕਿਹਾ ਕਿ ਇਹ ਪਰੇਡ ਦਿੱਲੀ ਤੋਂ ਬਾਹਰ ਕੀਤੀ ਜਾਵੇ। ਕਿਸਾਨਾਂ ਨੇ ਦਿੱਲੀ ਪੁਲਿਸ ਨੂੰ ਸਪੱਸ਼ਟ ਕਰ ਦਿੱਤਾ ਕਿ ਉਹ 26 ਜਨਵਰੀ ਨੂੰ ਦਿੱਲੀ ਦੇ ਅੰਦਰ ਸ਼ਾਂਤਮਈ ਟਰੈਕਟਰ ਰੈਲੀ ਕਰਨਗੇ ਅਤੇ ਇਸ ਮੁੱਦੇ ‘ਤੇ ਸਮਝੌਤਾ ਕਰਨ ਦੀ ਕੋਈ ਗੁੰਜਾਇਸ਼ ਨਹੀਂ ਹੈ। ਯੂਨੀਅਨ ਦੇ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਉਹ ਬਾਹਰੀ ਰਿੰਗ ਰੋਡ ‘ਤੇ ਟਰੈਕਟਰ ਪਰੇਡ ਕਰਨਗੇ ਤੇ ਇਸ ਬਾਰੇ ਰੂਟ ਯੋਜਨਾ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਜਾਏਗੀ। ਉਨ੍ਹਾਂ ਕਿਹਾ ਕਿ ਜਿਹੜੀ ਯੋਜਨਾ ਉਨ੍ਹਾਂ ਨੇ ਤਿਆਰ ਕੀਤੀ ਹੈ ਉਹ ਅੰਤਿਮ ਹੈ।

Check Also

‘ਆਪ’ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨਾਲ ਕੇਜਰੀਵਾਲ ਦੀ ਰਿਹਾਇਸ਼ ’ਤੇ ਹੋਈ ਕੁੱਟਮਾਰ

ਮਾਲੀਵਾਲ ਨੇ ਕੇਜਰੀਵਾਲ ਦੇ ਪੀਏ ਵਿਭਵ ਕੁਮਾਰ ’ਤੇ ਕੁੱਟਮਾਰ ਕਰਨ ਦਾ ਲਗਾਇਆ ਆਰੋਪ ਨਵੀਂ ਦਿੱਲੀ/ਬਿਊਰੋ …