15.1 C
Toronto
Thursday, September 24, 2026
spot_img
Homeਭਾਰਤਜੰਮੂ ਕਸ਼ਮੀਰ 'ਚ ਭਾਰਤੀ ਸੁਰੱਖਿਆ ਬਲਾਂ ਨੇ 3 ਅੱਤਵਾਦੀ ਮਾਰ ਮੁਕਾਏ

ਜੰਮੂ ਕਸ਼ਮੀਰ ‘ਚ ਭਾਰਤੀ ਸੁਰੱਖਿਆ ਬਲਾਂ ਨੇ 3 ਅੱਤਵਾਦੀ ਮਾਰ ਮੁਕਾਏ

ਜੰਮੂ ਕਸ਼ਮੀਰ ‘ਚ ਭਾਰਤੀ ਸੁਰੱਖਿਆ ਬਲਾਂ ਨੇ 3 ਅੱਤਵਾਦੀ ਮਾਰ ਮੁਕਾਏਚਾਰ ਸੁਰੱਖਿਆ ਕਰਮੀ ਵੀ ਹੋਏ ਜ਼ਖ਼ਮੀ
ਸ੍ਰੀਨਗਰ/ਬਿਊਰੋ ਨਿਊਜ਼
ਜੰਮੂ ਕਸ਼ਮੀਰ ‘ਚ ਕੰਟਰੋਲ ਰੇਖਾ ‘ਤੇ ਤਿੰਨ ਘੁਸਪੈਠੀਆਂ ਨੂੰ ਭਾਰਤੀ ਸੁਰੱਖਿਆ ਬਲਾਂ ਨੇ ਮਾਰ ਮੁਕਾਇਆ। ਇਸ ਦੌਰਾਨ ਭਾਰਤੀ ਫੌਜ ਦੇ ਚਾਰ ਜਵਾਨ ਵੀ ਜ਼ਖ਼ਮੀ ਹੋ ਗਏ ਹਨ। ਸੁਰੱਖਿਆ ਸੂਤਰਾਂ ਨੇ ਦੱਸਿਆ ਕਿ ਪਾਕਿਸਤਾਨੀ ਫੌਜ ਨੇ ਅੱਤਵਾਦੀਆਂ ਦੀ ਘੁਸਪੈਠ ਨੂੰ ਅਸਾਨ ਬਣਾਉਣ ਲਈ ਐਲ ਓ ਸੀ ਦੇ ਅਖਨੂਰ ਸੈਕਟਰ ਵਿਚ ਭਾਰੀ ਗੋਲੀਬਾਰੀ ਵੀ ਕੀਤੀ ਸੀ। ਪਾਕਿਸਤਾਨੀ ਗੋਲੀਬਾਰੀ ਵਿਚ ਭਾਰਤੀ ਫੌਜ ਦੇ ਚਾਰ ਜਵਾਨ ਜ਼ਖ਼ਮੀ ਹੋ ਗਏ। ਜਾਣਕਾਰੀ ਮਿਲੀ ਹੈ ਕਿ ਐਲ ਓ ਸੀ ਦੇ ਪਾਕਿਸਤਾਨ ਵਾਲੇ ਪਾਸੇ ਅੱਤਵਾਦੀਆਂ ਦੀਆਂ ਮ੍ਰਿਤਕ ਦੇਹਾਂ ਪਈਆਂ ਰਹੀਆਂ। ਜ਼ਿਕਰਯੋਗ ਹੈ ਕਿ 2021 ਵਿਚ ਕੰਟਰੋਲ ਰੇਖਾ ‘ਤੇ ਪਾਕਿਸਤਾਨ ਵਲੋਂ ਕੀਤੀ ਗਈ ਘੁਸਪੈਠ ਦੀ ਇਹ ਪਹਿਲੀ ਕੋਸ਼ਿਸ਼ ਸੀ, ਜਿਸ ਨੂੰ ਭਾਰਤੀ ਫੌਜ ਨੇ ਨਾਕਾਮ ਕਰ ਦਿੱਤਾ।

RELATED ARTICLES
POPULAR POSTS