ਹਰਿਆਣਾ ‘ਚ ਵੀ 6ਵੀਂ ਤੋਂ 8ਵੀਂ ਤੱਕ ਦੀਆਂ ਜਮਾਤਾਂ ਫਰਵਰੀ ਦੇ ਪਹਿਲੇ ਹਫ਼ਤੇ ਤੋਂ ਹੋਣਗੀਆਂ ਸ਼ੁਰੂ
ਚੰਡੀਗੜ੍ਹ, ਬਿਊਰੋ ਨਿਊਜ਼
ਪੰਜਾਬ ਵਿਚ ਕਰੋਨਾ ਵਾਇਰਸ ਦੇ ਮੱਦੇਨਜ਼ਰ ਕਾਲਜ ਅਤੇ ਯੂਨੀਵਰਸਿਟੀਆਂ ਵਿਚ ਵੀ ਆਨਲਾਈਨ ਹੀ ਪੜ੍ਹਾਈ ਕਰਵਾਈ ਜਾ ਰਹੀ ਸੀ। ਹੁਣ ਭਲਕੇ ਵੀਰਵਾਰ ਤੋਂ ਪੰਜਾਬ ਦੀਆਂ ਸਾਰੀਆਂ ਸਰਕਾਰੀ ਅਤੇ ਪ੍ਰਾਈਵੇਟ ਯੂਨੀਵਰਸਿਟੀਆਂ ਤੇ ਕਾਲਜ ਖੁੱਲ੍ਹਣ ਜਾ ਰਹੇ ਹਨ। ਇਸ ਸਬੰਧੀ ਸਰਕਾਰ ਨੇ ਐਲਾਨ ਵੀ ਕਰ ਦਿੱਤਾ ਸੀ। ਉਧਰ ਦੂਜੇ ਪਾਸੇ ਹਰਿਆਣਾ ਦੇ ਸਿੱਖਿਆ ਮੰਤਰੀ ਕੰਵਰ ਪਾਲ ਨੇ ਕਿਹਾ ਕਿ ਹਰਿਆਣਾ ਦੇ ਸਕੂਲ ਫਰਵਰੀ ਦੇ ਪਹਿਲੇ ਹਫ਼ਤੇ ਤੋਂ 6ਵੀਂ ਤੋਂ 8ਵੀਂ ਕਲਾਸ ਲਈ ਮੁੜ ਖੁੱਲ੍ਹਣਗੇ। ਉਨ੍ਹਾਂ ਕਿਹਾ ਕਿ ਕੋਵਿਡ-19 ਦੇ ਕੇਸ ਹੌਲੀ ਹੌਲੀ ਹੇਠਾਂ ਆ ਰਹੇ ਹਨ ਅਤੇ ਸਥਿਤੀ ਵਿੱਚ ਸੁਧਾਰ ਹੋਇਆ ਹੈ। ਇਸ ਤੋਂ ਇਲਾਵਾ ਕੋਵਿਡ-19 ਟੀਕਾਕਰਨ ਦੀ ਮੁਹਿੰਮ ਵੀ ਸ਼ੁਰੂ ਹੋ ਗਈ ਹੈ। ਇਸ ਲਈ ਫਰਵਰੀ ਦੇ ਪਹਿਲੇ ਹਫ਼ਤੇ ਤੋਂ 6ਵੀਂ ਤੋਂ 8ਵੀਂ ਤੱਕ ਦੀਆਂ ਕਲਾਸਾਂ ਵੀ ਖੋਲ੍ਹਣ ਦਾ ਫੈਸਲਾ ਕੀਤਾ ਹੈ।
Check Also
ਪੰਜਾਬ ਦੇ 18 ਪੁਲਿਸ ਅਫ਼ਸਰਾਂ ਨੂੰ ਮਿਲੇਗਾ ਡੀਜੀਪੀ ਡਿਸਕ ਐਵਾਰਡ
ਐਵਾਰਡ ਹਾਸਲ ਕਰਨ ਵਾਲਿਆਂ ’ਚ ਤਿੰਨ ਆਈਪੀਐਸ ਅਤੇ 7 ਪੀਪੀਐਸ ਅਧਿਕਾਰੀ ਸ਼ਾਮਲ ਚੰਡੀਗੜ੍ਹ/ਬਿਊਰੋ ਨਿਊਜ਼ : …