14.6 C
Toronto
Monday, September 21, 2026
spot_img
Homeਪੰਜਾਬਆਮ ਆਦਮੀ ਪਾਰਟੀ ਕਿਸਾਨਾਂ ਦੀ ਟਰੈਕਟਰ ਪਰੇਡ 'ਚ ਹੋਵੇਗੀ ਸ਼ਾਮਲ

ਆਮ ਆਦਮੀ ਪਾਰਟੀ ਕਿਸਾਨਾਂ ਦੀ ਟਰੈਕਟਰ ਪਰੇਡ ‘ਚ ਹੋਵੇਗੀ ਸ਼ਾਮਲ

ਆਮ ਆਦਮੀ ਪਾਰਟੀ ਕਿਸਾਨਾਂ ਦੀ ਟਰੈਕਟਰ ਪਰੇਡ ‘ਚ ਹੋਵੇਗੀ ਸ਼ਾਮਲਭਗਵੰਤ ਮਾਨ ਬੋਲੇ, ‘ਆਪ’ ਦੇ ਵਲੰਟੀਅਰ ਹਰ ਪਿੰਡ ਵਿਚੋ ਟਰੈਕਟਰ ਲੈ ਕੇ ਪਰੇਡ ‘ਚ ਪਹੁੰਚਣਗੇ
ਚੰਡੀਗੜ੍ਹ, ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਨੇ ਕਿਸਾਨਾਂ ਵੱਲੋਂ ਗਣਤੰਤਰ ਦਿਵਸ ਮੌਕੇ 26 ਜਨਵਰੀ ਨੂੰ ਦਿੱਲੀ ‘ਚ ਕੀਤੀ ਜਾ ਰਹੀ ਟਰੈਕਟਰ ਪਰੇਡ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਪਾਰਟੀ ਦੇ ਸੂਬਾ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ‘ਆਪ’ ਦੇ ਵਲੰਟੀਅਰ ਹਰ ਪਿੰਡ ਵਿੱਚੋਂ ਟਰੈਕਟਰ ਲੈ ਕੇ ਇਸ ਪਰੇਡ ਵਿੱਚ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਟਰੈਕਟਰ ਪਰੇਡ ਵਿੱਚ ਸ਼ਾਮਲ ਹੋਣ ਵਾਲੇ ਜਥੇ ਦੀ ਅਗਵਾਈ ਪਾਰਟੀ ਦੇ ਵਿਧਾਇਕਾਂ ਵੱਲੋਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਅੰਦੋਲਨ ਵਿੱਚ ਆਮ ਆਦਮੀ ਪਾਰਟੀ ਕਿਸੇ ਰਾਜਨੀਤਿਕ ਧਿਰ ਵਜੋਂ ਨਹੀਂ, ਸਗੋਂ ਪਾਰਟੀ ਦੇ ਵਾਲੰਟੀਅਰ ਇਕ ਕਿਸਾਨ, ਕਿਰਤੀ ਹੋਣ ਦੇ ਨਾਤੇ ਇਸ ‘ਚ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ‘ਆਪ’ ਆਮ ਵਿਅਕਤੀਆਂ ਦੀ ਪਾਰਟੀ ਹੈ, ਜਿਸ ਵਿਚ ਜ਼ਿਆਦਾਤਰ ਕਿਸਾਨ ਤੇ ਕਿਰਤੀ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਵੱਲੋਂ ਆਪਣੀ ਹੋਂਦ ਨੂੰ ਬਚਾਉਣ ਲਈ ਲੜਿਆ ਜਾ ਰਿਹਾ ਸ਼ਾਂਤਮਈ ਅੰਦੋਲਨ ਵਿਸ਼ਵ ਦਾ ਸਭ ਤੋਂ ਵੱਡਾ ਅੰਦੋਲਨ ਬਣ ਚੁੱਕਿਆ ਹੈ।

RELATED ARTICLES
POPULAR POSTS