Breaking News
Home / ਭਾਰਤ / ਕੇਂਦਰ ਸਰਕਾਰ ਕਿਸਾਨ ਮਾਰੂ ਖੇਤੀ ਕਾਨੂੰਨ ਬਿਨਾਂ ਕਿਸੇ ਦੇਰੀ ਦੇ ਵਾਪਸ ਲਵੇ

ਕੇਂਦਰ ਸਰਕਾਰ ਕਿਸਾਨ ਮਾਰੂ ਖੇਤੀ ਕਾਨੂੰਨ ਬਿਨਾਂ ਕਿਸੇ ਦੇਰੀ ਦੇ ਵਾਪਸ ਲਵੇ

ਤ੍ਰਿਪਤ ਬਾਜਵਾ ਤੇ ਸਰਕਾਰੀਆ ਨੇ ਜੰਤਰ ਮੰਤਰ ਦੇ ਧਰਨੇ ‘ਚ ਭਰੀ ਹਾਜ਼ਰੀ
ਨਵੀਂ ਦਿੱਲੀ, ਬਿਊਰੋ ਨਿਊਜ਼
ਪੰਜਾਬ ਦੇ ਦੋ ਕੈਬਨਿਟ ਮੰਤਰੀਆਂ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਸੁਖਬਿੰਦਰ ਸਿੰਘ ਸਰਕਾਰੀਆ ਨੇ ਅੱਜ ਦਿੱਲੀ ਦੇ ਜੰਤਰ ਮੰਤਰ ਵਿਖੇ ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਵੱਲੋਂ ਕਿਸਾਨਾਂ ਦੇ ਹੱਕ ਵਿਚ ਦਿੱਤੇ ਜਾ ਰਹੇ ਧਰਨੇ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਤ੍ਰਿਪਤ ਬਾਜਵਾ ਅਤੇ ਸੁਖਬਿੰਦਰ ਸੁੱਖ ਸਰਕਾਰੀਆ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ‘ਤੇ ਥੋਪੇ ਗਏ ਤਿੰਨੋ ਕਾਲੇ ਕਾਨੂੰਨ ਤੁਰੰਤ ਵਾਪਸ ਲੈਣੇ ਚਾਹੀਦੇ ਹਨ। ਦੋਵਾਂ ਕੈਬਨਿਟ ਮੰਤਰੀਆਂ ਨੇ ਕਿਹਾ ਕਿ ਦੋ ਮਹੀਨੇ ਤੋਂ ਦੇਸ਼ ਭਰ ਦੇ ਲੱਖਾਂ ਕਿਸਾਨ ਦਿੱਲੀ ਦੀ ਸਰਹੱਦ ‘ਤੇ ਹੱਡ ਚੀਰਵੀਂ ਠੰਡ ਵਿਚ ਸੰਘਰਸ਼ ਕਰ ਰਹੇ ਹਨ। ਪਰ ਕੇਂਦਰ ਸਰਕਾਰ ਕਿਸਾਨ ਮਾਰੂ ਕਾਨੂੰਨ ਰੱਦ ਕਰਨ ਦੀ ਬਜਾਏ ਕਿਸਾਨ ਸੰਘਰਸ਼ ਨੂੰ ਤਾਰਪੀਡੋ ਕਰਨ ਲਈ ਫੁੱਟ ਪਾਉ ਅਤੇ ਟਾਲ ਮਟੋਲ ਦੀ ਨੀਤੀ ‘ਤੇ ਕੰਮ ਕਰ ਰਹੀ ਹੈ। ਬਾਜਵਾ ਅਤੇ ਸਰਕਾਰੀਆ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਅਪੀਲ ਕੀਤੀ ਹੈ ਕਿ ਜਿੱਦ ਛੱਡ ਕੇ ਕਿਸਾਨ ਮਾਰੂ ਖੇਤੀ ਕਾਨੂੰਨ ਰੱਦ ਕਰਨ ਦਾ ਐਲਾਨ ਕਰਨ।

Check Also

ਈਡੀ ਨੇ ਸੁਪਰੀਮ ਕੋਰਟ ’ਚ ਹਲਫਨਾਮਾ ਦਾਇਰ ਕਰਕੇ ਕੇਜਰੀਵਾਲ ਦੀ ਗਿ੍ਰਫ਼ਤਾਰੀ ਨੂੰ ਦੱਸਿਆ ਸਹੀ

ਕਿਹਾ : ਸਬੂਤਾਂ ਤੋਂ ਪਤਾ ਚਲਦਾ ਹੈ ਕਿ ਸ਼ਰਾਬ ਘੋਟਾਲੇ ’ਚ ਕੇਜਰੀਵਾਲ ਦਾ ਵੀ ਹੈ …