ਤਿੰਨ ਪੰਜਾਬ ਨਾਲ ਅਤੇ ਇਕ ਹਰਿਆਣਾ ਨਾਲ ਸਬੰਧਤ
ਚੰਡੀਗੜ੍ਹ, ਬਿਊਰੋ ਨਿਊਜ਼
ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਤਿੰਨ ਨਵੇਂ ਖੇਤੀ ਕਾਨੂੰਨਾਂ ਖਿਲਾਫ ਪੰਜਾਬ ਦੇ ਕਿਸਾਨ ਪਿਛਲੇ ਦੋ ਮਹੀਨਿਆਂ ਤੋਂ ਦਿੱਲੀ ਦੀਆਂ ਸਰਹੱਦਾਂ ‘ਤੇ ਸੰਘਰਸ਼ ਕਰਨ ਲਈ ਮਜਬੂਰ ਹਨ। ਇਸ ਸੰਘਰਸ਼ ਦੌਰਾਨ ਕਈ ਕਿਸਾਨਾਂ ਨੇ ਆਪਣੀ ਸ਼ਹਾਦਤ ਦਿੱਤੀ। ਇਸਦੇ ਚੱਲਦਿਆਂ ਨਾਭਾ ਨੇੜਲੇ ਪਿੰਡ ਤੁੰਗਾ ਦਾ ਕਿਸਾਨ ਧੰਨਾ ਸਿੰਘ ਵੀ ਸ਼ਹੀਦ ਹੋ ਗਿਆ। 60 ਸਾਲਾ ਧੰਨਾ ਸਿੰਘ 26 ਨਵੰਬਰ ਤੋਂ ਦਿੱਲੀ ਸਰਹੱਦ ‘ਤੇ ਕੇਂਦਰ ਸਰਕਾਰ ਖਿਲਾਫ ਆਪਣਾ ਗੁੱਸਾ ਜ਼ਾਹਰ ਕਰ ਰਿਹਾ ਸੀ। ਅੱਜ ਸਵੇਰੇ ਉਸ ਨੂੰ ਦਿਲ ਦਾ ਦੌਰਾ ਪੈ ਗਿਆ। ਧੰਨਾ ਸਿੰਘ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਇਸੇ ਦੌਰਾਨ ਕੁੰਡਲੀ ਬਾਰਡਰ ‘ਤੇ ਲੁਧਿਆਣਾ ਦੇ ਜਗਜੀਤ ਸਿੰਘ ਦੀ ਵੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਇਸੇ ਤਰ੍ਹਾਂ ਚਮਕੌਰ ਸਾਹਿਬ ਨਾਲ ਸਬੰਧਤ ਇਕ ਆੜਤੀ ਸੋਹਣ ਲਾਲ ਨੂੰ ਵੀ ਸਿੰਘੂ ਬਾਰਡਰ ‘ਤੇ ਦਿਲ ਦਾ ਦੌਰਾ ਪੈ ਗਿਆ ਸੀ, ਉਸ ਦੀ ਵੀ ਇਲਾਜ ਦੌਰਾਨ ਮੌਤ ਹੋ ਗਈ ਹੈ। ਜ਼ਿਕਰਯੋਗ ਹੈ ਕਿ ਹਰਿਆਣਾ ਦੇ ਰੋਹਤਕ ਜ਼ਿਲ੍ਹੇ ਵਿਚ ਪੈਂਦੇ ਪਿੰਡ ਪਾਕਸਮਾ ਦੇ ਕਿਸਾਨ ਜੈ ਭਗਵਾਨ ਰਾਣਾ ਨੇ ਟਿੱਕਰੀ ਬਾਰਡਰ ‘ਤੇ ਸਲਫਾਸ ਨਿਗਲ ਲਈ ਸੀ। ਉਸਦੀ ਵੀ ਇਲਾਜ ਦੌਰਾਨ ਹਸਪਤਾਲ ਵਿਚ ਮੌਤ ਹੋ ਗਈ ਹੈ।
Check Also
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ
ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …