ਸੁਪਰੀਮ ਕੋਰਟ ਨੇ ਕਿਹਾ, ਕਿਸਾਨਾਂ ਦੀ ਟਰੈਕਟਰ ਪਰੇਡ ‘ਤੇ ਪੁਲਿਸ ਹੀ ਕਰੇਗੀ ਫ਼ੈਸਲਾ
ਨਵੀਂ ਦਿੱਲੀ, ਬਿਊਰੋ ਨਿਊਜ਼
ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਵੱਲੋਂ 26 ਜਨਵਰੀ ਨੂੰ ਕਿਸਾਨਾਂ ਦੀ ਤਜਵੀਜ਼ਸ਼ੁਦਾ ਟਰੈਕਟਰ ਰੈਲੀ ਨੂੰ ਪੁਲਿਸ ਦਾ ਮਾਮਲਾ ਦੱਸਣ ਬਾਅਦ ਇਸ ਮਾਮਲੇ ਵਿੱਚ ਸੁਪਰੀਮ ਕੋਰਟ ਨੂੰ ਦਖਲ ਦੇਣ ਦੀ ਅਪੀਲ ਕਰਨ ਵਾਲੀ ਆਪਣੀ ਪਟੀਸ਼ਨ ਵਾਪਸ ਲੈ ਲਈ ਹੈ। ਸਰਵਉੱਚ ਅਦਾਲਤ ਨੇ 26 ਜਨਰਵੀ ਨੂੰ ਟਰੈਕਟਰ ਰੈਲੀ ਬਾਰੇ ਦਾਇਰ ਪਟੀਸ਼ਨ ‘ਤੇ ਕਿਹਾ ਕਿ ਤੁਹਾਡੇ ਕੋਲ ਅਧਿਕਾਰ ਹੈ ਤੇ ਤੁਸੀਂ ਇਸ ਨਾਲ ਨਜਿੱਠਣਾ ਹੈ। ਇਸ ‘ਤੇ ਕੋਈ ਹੁਕਮ ਦੇਣਾ ਅਦਾਲਤ ਦਾ ਕੰਮ ਨਹੀਂ। ਅਦਾਲਤ ਨੇ ਖੇਤੀ ਕਾਨੂੰਨਾਂ ਬਾਰੇ ਸਰਕਾਰ ਤੇ ਕਿਸਾਨਾਂ ਵਿਚਾਲੇ ਖੜੋਤ ਤੋੜਨ ਲਈ ਉਸ ਵੱਲੋਂ ਬਣਾਈ ਕਮੇਟੀ ਉਪਰ ਲਗਾਏ ਜਾ ਰਹੇ ਦੋਸ਼ਾਂ ‘ਤੇ ਨਾਰਾਜ਼ਗੀ ਪ੍ਰਗਟਾਈ। ਅਦਾਲਤ ਨੇ ਕਿਹਾ ਕਿ ਇਸ ਵਿੱਚ ਪੱਖਪਾਤੀ ਹੋਣ ਦਾ ਸੁਆਲ ਕਿਥੇ ਹੈ? ਅਸੀਂ ਕਮੇਟੀ ਨੂੰ ਫ਼ੈਸਲਾ ਸੁਣਾਉਣ ਦਾ ਅਧਿਕਾਰ ਨਹੀਂ ਦਿੱਤਾ। ਤੁਸੀਂ ਕਮੇਟੀ ਦੇ ਕਿਸੇ ਮੈਂਬਰ ਉਪਰ ਸਿਰਫ਼ ਇਸ ਲਈ ਦੋਸ਼ ਲਗਾ ਰਹੇ ਹੋ ਕਿਉਂਕਿ ਉਸ ਨੇ ਖੇਤੀ ਕਾਨੂੰਨਾਂ ਬਾਰੇ ਆਪਣੀ ਰਾਇ ਪ੍ਰਗਟਾਈ ਹੈ।
Check Also
ਸੰਵਿਧਾਨ ਦਿਵਸ ਮੌਕੇ ਰਾਸ਼ਟਰਪਤੀ ਨੇ ਸੰਸਦ ਦੇ ਸਾਂਝੇ ਸਦਨ ਨੂੰ ਕੀਤਾ ਸੰਬੋਧਨ
ਇਕ ਵਿਸ਼ੇਸ਼ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਵੀ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ ਮੰਗਲਵਾਰ ਨੂੰ …