Breaking News
Home / ਭਾਰਤ / ਕਿਸਾਨਾਂ ਅਤੇ ਸਰਕਾਰ ਦੇ ਮੰਤਰੀਆਂ ਵਿਚਾਲੇ ਚੱਲ ਰਹੀ ਹੈ ਬੈਠਕ

ਕਿਸਾਨਾਂ ਅਤੇ ਸਰਕਾਰ ਦੇ ਮੰਤਰੀਆਂ ਵਿਚਾਲੇ ਚੱਲ ਰਹੀ ਹੈ ਬੈਠਕ

ਕਿਸਾਨ ਬੋਲੇ, ਐਨ ਆਈ ਏ ਬਣਾ ਰਹੀ ਹੈ ਕਿਸਾਨ ਸਮਰਥਕਾਂ ਨੂੰ ਨਿਸ਼ਾਨਾ
ਨਵੀਂ ਦਿੱਲੀ, ਬਿਊਰੋ ਨਿਊਜ਼
ਕਾਲੇ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੀਆਂ ਸਰਹੱਦਾਂ ‘ਤੇ ਚੱਲ ਰਹੇ ਕਿਸਾਨੀ ਸੰਘਰਸ਼ ਨੂੰ ਦੋ ਮਹੀਨੇ ਹੋਣ ਵਾਲੇ ਹਨ। ਇਸ ਨੂੰ ਲੈ ਕੇ ਅੱਜ ਸਰਕਾਰ ਦੇ ਮੰਤਰੀਆਂ ਅਤੇ ਕਿਸਾਨਾਂ ਵਿਚਾਲੇ 10ਵੇਂ ਗੇੜ ਦੀ ਮੀਟਿੰਗ ਚੱਲ ਰਹੀ ਹੈ। ਮੀਟਿੰਗ ਦੌਰਾਨ ਕਿਸਾਨ ਆਗੂਆਂ ਨੇ ਕਿਹਾ ਕਿ ਐਨ ਆਈ ਏ ਕਿਸਾਨ ਸਮਰਥਕਾਂ ਨੂੰ ਨਿਸ਼ਾਨਾ ਬਣਾ ਰਹੀ ਹੈ ਅਤੇ ਨੋਟਿਸ ਜਾਰੀ ਕੀਤੇ ਜਾ ਰਹੇ ਹਨ। ਦਿੱਲੀ ਦੇ ਵਿਗਿਆਨ ਭਵਨ ਵਿਖੇ ਚੱਲ ਰਹੀ ਮੀਟਿੰਗ ਦੌਰਾਨ ਕੇਂਦਰੀ ਮੰਤਰੀਆਂ ਵੱਲੋਂ ਕਿਹਾ ਗਿਆ ਕਿ ਕਾਨੂੰਨ ਇਕ ਸਾਲ ਲਈ ਰੋਕ ਲਏ ਜਾਣ ਤੇ ਕਮੇਟੀ ਬਣਾ ਲਈ ਜਾਵੇ, ਪਰ ਕਿਸਾਨ ਆਗੂਆਂ ਵੱਲੋਂ ਸਰਕਾਰ ਦਾ ਇਹ ਸੁਝਾਅ ਵੀ ਰੱਦ ਕਰ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਖੇਤੀ ਕਾਨੂੰਨਾਂ ਨੂੰ ਲੈ ਕੇ ਸਰਕਾਰ ਦੇ ਤਿੰਨ ਮੰਤਰੀਆਂ ਨਰਿੰਦਰ ਤੋਮਰ, ਪਿਊਸ਼ ਗੋਇਲ ਅਤੇ ਸੋਮ ਪ੍ਰਕਾਸ਼ ਦੀਆਂ ਕਿਸਾਨਾਂ ਨਾਲ ਪਹਿਲਾਂ ਜਿੰਨੀਆਂ ਵੀ ਮੀਟਿੰਗਾਂ ਹੋਈਆਂ ਹਨ, ਉਹ ਸਾਰੀਆਂ ਬੇਸਿੱਟਾ ਰਹੀਆਂ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨੀ ਸੰਘਰਸ਼ ਉਦੋਂ ਤੱਕ ਜਾਰੀ ਰਹੇਗਾ, ਜਦੋਂ ਤੱਕ ਖੇਤੀ ਕਾਨੂੰਨ ਰੱਦ ਨਹੀਂ ਹੋ ਜਾਂਦੇ।

Check Also

500 ਤੋਂ ਜ਼ਿਆਦਾ ਵਕੀਲਾਂ ਨੇ ਭਾਰਤ ਦੇ ਚੀਫ ਜਸਟਿਸ ਨੂੰ ਲਿਖੀ ਚਿੱਠੀ – ਕਿਹਾ : ਨਿਆਂ ਪਾਲਿਕਾ ਖਤਰੇ ’ਚ 

ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੇ ਸਾਬਕਾ ਸੌਲੀਸਿਟਰ ਜਨਰਲ ਹਰੀਸ਼ ਸਾਲਵੇ ਸਣੇ 500 ਤੋਂ ਜ਼ਿਆਦਾ ਸੀਨੀਅਰ …